Monday, June 15, 2026

ਕੈਪਟਨ ਹਰਜਿੰਦਰ ਸਿੰਘ ਟੱਪਰੀਆਂ ਬੌਂਦਲੀ ਕੋ.ਆਪ. ਸੁਸਾਇਟੀ ਦੇ ਪ੍ਰਧਾਨ ਚੁਣੇ

ਸਮਰਾਲਾ, 19 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਦੀ ਬੌਂਦਲੀ ਬਹੁਮੰਤਵੀ ਸਹਿਕਾਰੀ ਸਭਾ ਲਿਮ: ਦੀ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ।ਸਭਾ ਦੇ PPNJ1902202004ਸਕੱਤਰ ਦਵਿੰਦਰ ਸਿੰਘ ਹਰਿਓਂ ਨੇ ਦੱਸਿਆ ਕਿ ਬੀਤੇ ਦਿਨ ਕੀਤੀ ਚੋਣ ਵਿੱਚ ਬੌਂਦਲੀ ਸਹਿਕਾਰੀ ਸਭਾ ਦੇ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਕੀਤੀ ਗਈ।ਜਿਨ੍ਹਾਂ ਵਿੱਚ 11 ਕਮੇਟੀ ਮੈਂਬਰਾਂ ਦੀ ਚੋਣ ਉਪਰੰਤ ਕੈਪਟਨ ਹਰਜਿੰਦਰ ਸਿੰਘ ਟੱਪਰੀਆਂ ਸਰਬਸੰਮਤੀ ਨਾਲ ਸਭਾ ਦੇ ਪ੍ਰਧਾਨ ਅਤੇ ਨਿਰਭੈ ਸਿੰਘ ਮੀਤ ਪ੍ਰਧਾਨ, ਬਲਵੀਰ ਸਿੰਘ ਜੂਨੀਅਰ ਮੀਤ ਪ੍ਰਧਾਨ ਚੁਣੇ ਗਏੇ।ਇਸ ਤੋਂ ਇਲਾਵਾ ਅਮਰਜੀਤ ਕੌਰ, ਹਰਦੇਵ ਕੌਰ, ਭਾਗ ਸਿੰਘ, ਕੁਲਵਿੰਦਰ ਸਿੰਘ, ਹਰੀ ਸਿੰਘ, ਦਿਲਬਾਗ ਸਿੰਘ ਕਮੇਟੀ ਮੈਂਬਰ ਬਣੇ।ਕੈਪਟਨ ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕੰਮ ਕਰਕੇ, ਸਭਾ ਦੇ ਕੰਮਕਾਰ ਵਿੱਚ ਹੋਰ ਵੀ ਸੁਧਾਰ ਲਿਆਉਣ ਦਾ ਯਤਨ ਕਰਨਗੇ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
                ਇਸ ਮੌਕੇ ਬੂਟਾ ਸਿੰਘ, ਸੁਰਜੀਤ ਸਿੰਘ, ਜਸਪ੍ਰੀਤ ਸਿੰਘ ਅਤੇ ਸਭਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …