ਸਮਰਾਲਾ, 19 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਖੰਨਾ ਤੋਂ ਟਰੈਫਿਕ ਮੁਨਸ਼ੀ ਤੋਂ ਤਰੱਕੀ ਲੈ ਕੇ ਟਰੈਫਿਕ ਪੁਲਿਸ ਸਮਰਾਲਾ ਵਿਖੇ ਆਏ ਏ.ਐਸ.ਆਈ
ਮਨਪ੍ਰੀਤ ਸਿੰਘ ਨੇ ਬਤੌਰ ਟਰੈਫਿਕ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ।ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਮਰਾਲਾ ਸ਼ਹਿਰ ਅੰਦਰ ਵਿਗੜ ਚੁੱਕੀ ਟਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਕਾੳੇੁਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਤੋਂ ਇਲਾਵਾ ਮੋਟਰ ਸਾਈਕਲਾਂ ‘ਤੇ ਪਟਾਕੇ ਪਾਉਣ ਵਾਲੇ, ਤੀਹਰੀ ਸਵਾਰੀ ਅਤੇ ਕਿਸੇ ਵੀ ਤਰ੍ਹਾਂ ਦੀ ਟਰੈਫਿਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸਮਰਾਲਾ ਦੇ ਬਜ਼ਾਰ ਵਿੱਚ ਖਾਸ ਕਰਕੇ ਡੱਬੀ ਬਜਾਰ ਦੇ ਸਾਹਮਣੇ, ਗੁਰੂ ਨਾਨਕ ਰੋਡ ਦੇ ਚੌਂਕ ਵਿੱਚ ਲੱਗਦੇ ਨਿੱਤ ਪ੍ਰਤੀ ਦਿਨ ਜਾਮ ਨੂੰ ਠੀਕ ਕਰਨ ਅਤੇ ਬਜ਼ਾਰ ਵਿੱਚ ਦੁਕਾਨਦਾਰਾਂ ਵਲੋਂ ਕੀਤੇ ਨਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਇਆ ਜਾਵੇਗਾ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media