ਕਪੂਰਥਲਾ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵੱਲੋਂ ‘ਸੈਂਟਰਲ ਏਅਰਮੈਨ ਸਿਲੈਕਸ਼ਨ ਬੋਰਡ’ ਦੇ ਸਹਿਯੋਗ ਨਾਲ
ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜ਼ਲੀ ਵਿਖੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਆਏ ਅਧਿਕਾਰੀਆਂ ਨੇ ਸਕੂਲੀ ਵਿਦਿਆਰਥੀਆਂ ਨੂੰ ਭਾਰਤੀ ਹਵਾਈ ਸੈਨਾ ਵਿਚ ਏਅਰਮੈਨ ਦੀ ਭਰਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਭਰਤੀ ਲਈ ਉਮੀਦਵਾਰਾਂ ਦੀ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਹੋਣੀ ਚਾਹੀਦੀ ਹੈ ਅਤੇ ਉਮਰ ਹੱਦ 17 ਤੋਂ 21 ਸਾਲ ਅਤੇ ਕੱਦ 152.5 ਸੈਂਟੀਮੀਟਰ ਹੋਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ www.airmenselection.cdac.in ‘ਤੇ ਵਿਜ਼ਿਟ ਕੀਤਾ ਜਾ ਸਕਦਾ ਹੈ।ਏਅਰਮੈਨ ਸਿਲੈਕਸ਼ਨ ਬੋਰਡ ਤੋਂ ਐਸ.ਐਨ ਪ੍ਰਧਾਨ ਅਤੇ ਐਮ.ਬੀ ਰਮੀ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਕੈਰੀਅਰ ਕਾਊਂਸਲਰ ਗੌਰਵ ਕੁਮਾਰ, ਪ੍ਰਿੰਸੀਪਲ ਮਨਜੀਤ ਸਿੰਘ, ਜ਼ਿਲ੍ਹਾ ਗਾਈਡੈਂਸ ਕਾੳੂਂਸਲਰ ਪਰਮਜੀਤ ਸਿੰਘ, ਗਾਈਡੈਂਸ ਟੀਚਰ ਇੰਦਰਜੀਤ ਸਿੰਘ ਨੇ ਬੱਚਿਆਂ ਨੂੰ ਹਵਾਈ ਸੈਨਾ ਦੀ ਭਰਤੀ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਸਬੰਧੀ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ ਅਤੇ ਸਰਕਾਰੀ ਨੌਕਰੀ ਅਤੇ ਪ੍ਰਾਈਵੇਟ ਨੌਕਰੀ ਲਈ ਮੁਫ਼ਤ ਕੋਚਿੰਗ ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ।ਇਸ ਦੌਰਾਨ ਬੱਚਿਆਂ ਵੱਲੋਂ ਕੈਰੀਅਰ ਸਬੰਧੀ ਪੁੱਛੇ ਗਏ ਸਵਾਲਾਂ ਦੇ ਬਾਖੂਬੀ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਦੇ ਸ਼ੰਕਿਆਂ ਦਾ ਨਿਵਾਰਣ ਵੀ ਕੀਤਾ ਗਿਆ।
ਇਸ ਮੌਕੇ ਇੰਦਰਜੀਤ ਸਿੰਘ, ਮਨਦੀਪ ਕੌਰ, ਰਾਜੇਸ਼ ਜੌਲੀ, ਰਜਨੀਤ ਕੌਰ, ਹਰਮੀਤ ਕੌਰ, ਅਰਵਿੰਦਰ ਪਾਲ ਸਿੰਘ, ਸੁਖਵੰਤ ਕੌਰ, ਸਤਨਾਮ ਸਿੰਘ, ਤੇਜਿੰਦਰ ਕੌਰ ਤੇ ਹੋਰ ਹਾਜ਼ਰ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media