ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਸ੍ਰੀ ਗੁਰੂ ਤੇਗ ਬਹਾਦਰ ਕਾਲਜ
ਫ਼ਾਰ ਵੂਮੈਨ ਵਿਖੇ ‘ਔਰਤਾਂ ਦੀ ਸੁਰੱਖਿਆ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਸੈਮੀਨਾਰ ਦੌਰਾਨ ਹਾਜ਼ਰ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਨੋ-ਦਿਨ ਕਿਸੇ ਨਾਲ ਕਿਸੇ ਜ਼ਬਰ ਜੁਲਮ ਦਾ ਸ਼ਿਕਾਰ ਹੋ ਰਹੀਆਂ ਲੜਕੀਆਂ ਤੇ ਔਰਤਾਂ ਸਬੰਧੀ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਤਮਨਿਰਭਰ ਹੋਣ ’ਤੇ ਜ਼ੋਰ ਦਿੰਦਿਆਂ ਆਤਮਸੁਰੱਖਿਆ ਦੇ ਜਿਵੇਂ ਕਿ ਜੂਡੋ, ਕਰਾਟੇ ਅਤੇ ਮਾਰਸ਼ਲ ਆਰਟ ਵਰਗੀਆਂ ਖੇਡਾਂ ਨੂੰ ਅਪਣਾ ਕੇ ਉਸ ਦੇ ਗੁਰ ਸਿੱਖਣੇ ਚਾਹੀਦੇ ਹਨ ਤਾਂ ਜੋ ਜੇਕਰ ਕੋਈ ਲੜਕੀ ਮੁਸੀਬਤ ’ਚ ਫ਼ਸ ਜਾਵੇ ਤਾਂ ਆਪਣੀ ਰੱਖਿਆ ਖ਼ੁਦ ਕਰਨ ਦੇ ਕਾਬਲ ਹੋ ਸਕੇ।
ਉਨ੍ਹਾਂ ਲਿੰਗ ਅਧਾਰਿਤ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਉਪਲਬਧ ਕਾਨੂੰਨੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਔਰਤਾਂ ਖਿਲਾਫ਼ ਹਿੰਸਾ ਨੂੰ ਦਰਸਾਉਂਦੇ ਕਮਜ਼ੋਰ ਪਹਿਲੂਆਂ ’ਚ ਜਾਗਰੂਕਤਾ ਪੈਦਾ ਕਰਨ ਤੋਂ ਇਲਾਵਾ ਲੜਕੀਆਂ ਅਤੇ ਔਰਤਾਂ ਦੀ ਸੁਰੱਖਿਆ ਪ੍ਰਤੀ ਲੋਕਾਂ ਦੀ ਮਾਨਸਿਕਤਾ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਦੀ ਜਰੂਰਤ ’ਤੇ ਵੀ ਜ਼ੋਰ ਦਿੱਤਾ।ਇਸ ਤੋਂ ਇਲਾਵਾ ਸਮਾਜ ’ਚ ਵਧ ਰਹੀ ਬੇਰੁਜ਼ਗਾਰੀ ’ਤੇ ਚਿੰਤਾ ਜਾਹਿਰ ਕਰਦਿਆਂ ਪ੍ਰਿੰ: ਨਾਨਕ ਸਿੰਘ ਨੇ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਦਾ ਰੁਖ ਕਰ ਰਹੀ ਹੈ ਅਤੇ ਕਈ ਆਪਣੇ ਜੀਵਨ ਦੇ ਸਹੀ ਮਾਰਗ ਤੋਂ ਭਟਕ ਕੇ ਨਸ਼ਿਆਂ ’ਚ ਗਲਤਾਨ ਹੋ ਰਹੇ ਹਨ।ਜਿਸ ਨਾਲ ਸਾਡੀ ਆਉਣ ਵਾਲੀ ਪੀੜ੍ਹੀ ਆਪਣੀ ਸੱਤਿਅਤਾ, ਪਿਛੋਕੜ ਅਤੇ ਮਾਂ ਬੋਲੀ ਪੰਜਾਬੀ ਪਛਾਣ ਤੋਂ ਦੂਰ ਹੋ ਰਹੀ ਹੈ।
ਪ੍ਰਿੰ. ਨਾਨਕ ਸਿੰਘ ਨੇ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰੁਝੇਵੇਂ ਭਰੀ ਜ਼ਿੰਦਗੀ ’ਚੋਂ ਕੁੱਝ ਸਮਾਂ ਆਪਣੇ ਬੱਚਿਆਂ ਲਈ ਵੀ ਕੱਢਣ ਅਤੇ ਨਿਗਾਹ ਰੱਖਣ ਕਿ ਸਾਡੇ ਬੱਚਾ ਕਿਸ ਦਿਸ਼ਾ ਵੱਲ ਜਾ ਰਿਹਾ ਹੈ, ਕਿਉਂਕਿ ਸਮੇਂ ਰਹਿੰਦੀਆਂ ਹੀ ਜੇਕਰ ਤੁਸੀ ਆਪਣੇ ਬੱਚਿਆਂ ਨੂੰ ਸੰਭਾਲ ਲਓਗੇ ਤਾਂ ਉਹ ਕਦੇ ਵੀ ਆਪਣੇ ਭਵਿੱਖ ਦੀ ਸਹੀ ਦਿਸ਼ਾ ਤੋਂ ਡਗਮਗਾ ਨਹੀਂ ਸਕਣਗੇ।ਇਸ ਸੈਮੀਨਾਰ ਕਾਲਜ ਦੇ ਸਟਾਫ਼ ਤੋਂ ਇਲਾਵਾ ਵਿਦਿਆਰਥਣਾਂ ਦੇ ਮਾਤਾ-ਪਿਤਾ ਵੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media