ਭੀਖੀ, 20 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਦੋ ਰੋਜ਼ਾ ਸਲਾਨਾ ਐਥਲੈਟਿਕ ਮੀਟ, ਰੰਗਾ-ਰੰਗ ਪ੍ਰੋਗਰਾਮ ਦੇ ਨਾਲ
ਕਾਲਜ ਗਰਾਉਡ ਵਿੱਚ ਸ਼ੁਰੂ ਹੋਈ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਬਾਬਾ ਪੂਰਨ ਨਾਥ ਜੀ, ਪੀਠਾਧੀਸ ਡੇਰਾ ਬਾਬਾ ਗੋਰਖ ਨਾਥ ਜੀ ਹੀਰੋ ਕਲਾਂ ਨੇ ਜੋਤ ਜਗਾ ਕੇ ਕੀਤਾ।ਇਸ ਦੌਰਾਨ ਵਿਦਿਆਰਥੀਆ ਵਲੋਂ ਮਾਰਚ-ਪਾਸ ਕੀਤਾ ਗਿਆ।ਨੈਸ਼ਨਲ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਖੇਡਾਂ ਦੀ ਮਹੱਤਤਾ ‘ਤੇ ਪ੍ਰਕਾਸ਼ ਪਾਉਂਦੇ ਹੋਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ।
ਹੋਏ ਖੇਡ ਮੁਕਾਬਲਿਆਂ ਵਿੱਚ 200 ਮੀਟਰ (ਲੜਕੇ) ਦੀ ਰੇਸ ਵਿਚੋਂ ਜਸਦੀਪ ਸਿੰਘ ਨੇ ਪਹਿਲਾ, ਸੰਦੀਪ ਸਿੰਘ ਨੇ ਦੂਜਾ, ਕਾਲੂ ਸਿੰਘ ਨੇ ਤੀਜਾ, 800 ਮੀਟਰ (ਲੜਕੇ) ਦੀ ਰੇਸ ਵਿਚੋਂ ਸੰਦੀਪ ਸਿੰਘ ਨੇ ਪਹਿਲਾ, ਗੁਰਪ੍ਰੀਤ ਸਿੰਘ ਨੇ ਦੂਜਾ, ਨਿਰਮਲ ਸਿੰਘ ਨੇ ਤੀਜਾ, 400 ਮੀਟਰ ਵਾਕ ਰੇਸ (ਲੜਕੇ) ਗੁਰਬਿੰਦਰ ਸਿੰਘ ਨੇ ਪਹਿਲਾ, ਲਵਪ੍ਰੀਤ ਨੇ ਦੂਜਾ ਅਤੇ ਗੁਰਲਾਲ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।400 ਮੀਟਰ ਦੀ ਰੇਸ (ਲੜਕੀਆਂ) ਵਿਚੋਂ ਹਰਪ੍ਰੀਤ ਕੌਰ ਨੇ ਪਹਿਲਾ, ਸੰਦੀਪ ਕੌਰ ਨੇ ਦੂਜਾ, ਨਵਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।ਉਚੀ ਛਾਲ (ਲੜਕੀਆਂ) ‘ਚ ਅਮਨਦੀਪ ਕੌਰ ਨੇ ਪਹਿਲਾ, ਕੋਮਲਜੀਤ ਨੇ ਦੂਜਾ ਅਤੇ ਜਸਵੀਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।ਉਚੀ ਛਾਲ (ਲੜਕੇ) ਜਗਦੀਪ ਨੇ ਪਹਿਲਾ, ਗੁਰਬਿੰਦਰ ਨੇ ਦੂਜਾ ਅਤੇ ਮਨਜਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਮੁੱਖ ਮਹਿਮਾਨ ਅਤੇ ਕਮੇਟੀ ਮੈਬਰਾਂ, ਰੈਫਰੀਆਂ ਅਤੇ ਪਹੁੰਚੇ ਪੰਤਵੰਤੇ ਸੱਜਣਾ ਦਾ ਧੰਨਵਾਦ ਕੀਤਾ।ਇਸ ਪੂਰੇ ਐਥਲੈਟਿਕ ਮੀਟ ਦੇ ਕੋਆਰਡੀਨੇਟਰ ਪ੍ਰੋ. ਗੁਰਤੇਜ ਸਿੰਘ ਤੇਜੀ ਦੀ ਦੇਖ-ਰੇਖ ਵਿੱਚ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆ ਦਾ ਸਹਿਯੋਗ ਰਿਹਾ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media