ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਡੀ.ਆਰ ਐਨਕਲੇਵ ਏਅਰਪੋਰਟ ਰੋਡ
ਦਾ ਦੌਰਾ ਕੀਤਾ ਗਿਆ।ਸੋਨੀ ਨੇ ਆਪਣੇ ਦੌਰੇ ਦੌਰਾਨ ਡੀ.ਆਰ ਐਨਕਲੇਵ ਰੈਜੀਡੈਂਟ ਵੇਲਫੇਅਰ ਐਸੋਸੀਏਸ਼ਨ ਨੂੰ ਐਨਕਲੇਵ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ।
ਸੋਨੀ ਨੇ ਕਿਹਾ ਕਿ ਡੀ.ਆਰ ਐਨਕਲੇਵ ਦੀਆਂ ਸੜਕਾਂ ਨਵੀਂਆਂ ਬਣਾਈਆਂ ਜਾਣਗੀਆਂ ਅਤੇ ਐਲ.ਈ.ਡੀ ਲਾਈਟਾਂ ਵੀ ਲਗਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਕਲੋਨੀ ਦੇ ਸਾਰੇ ਫੁੱਟਪਾਥਾਂ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਛਾਂਦਾਰ ਪੌਦੇ ਵੀ ਲਗਾਏ ਜਾਣਗੇ।ਉਨਾਂ ਨੇ ਇਲਾਕੇ ਦੇ ਲੌਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਸੰਦੀਪ ਸਿੱਕਾ, ਸੁਖਵਿੰਦਰ ਸਿੰਘ ਸਿੱਧੂ, ਸ਼ਿਵਕਰਨ ਸਿੰਘ ਰੰਧਾਵਾ, ਪ੍ਰਮੋਦ ਕਪੂਰ, ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਵਾ ਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media