ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਸ਼ਿਵਾਲਾ ਭਾਈਆਂ ਮੰਦਰ ਵਿਖੇ
ਹਾਜ਼ਰੀ ਲਵਾ ਕੇ ਸ਼ਿਵ ਜੀ ਦਾ ਆਸ਼ੀਰਵਾਦ ਲਿਆ।ਉਨਾਂ ਨੇ ਮੰਦਰ ਕਮੇਟੀ ਨੂੰ ਧਰਮਸ਼ਾਲਾ ਲਈ 21 ਲੱਖ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।ਜਿਥੇ ਉਨਾਂ ਨੂੰ ਸਿਰੋਪਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।ਡਾ. ਰਾਜ ਕੁਮਾਰ ਨੇ ਨਰਾਇਣਗੜ੍ਹ ਛੇਹਰਟਾ ਵਿਖੇ ਮਹਾ ਸ਼ਿਵਰਾਤਰੀ ਮੌਕੇ ਆਯੋਜਿਤ ਕੀਤੀ ਗਈ ਸ਼ੋਭਾ ਯਾਤਰਾ ਨੂੰ ਰਵਾਨਾ ਕਰਨ ਦੀ ਰਸਮ ਵੀ ਨਿਭਾਈ।
ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਤੇ ਮੈਂਬਰ ਰਾਜ ਸਭਾ ਸ਼ਵੇਤ ਮਲਿਕ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਸ਼ਿਵਾਲਾ ਬਾਗ ਭਾਈਆਂ, ਕ੍ਰਿਸ਼ਨਾ ਸਕੇਅਰ, ਮਦਨ ਮੋਹਨ ਮਾਲਵੀਆ ਰੋਡ, ਭੱਲਰ ਐਵਨਿਊ, ਰਾਣੀ ਕਾ ਬਾਗ ਆਦਿ ਵਿਖੇ ਪਹੁੰਚ ਕੇ ਲਗਾਏ ਗਏ ਲੰਗਰਾਂ ਵਿੱਚ ਸੇਵਾ ਕੀਤੀ ਅਤੇ ਸ਼ਿਵਰਾਤਰੀ ਦੀਆਂ ਮੁਬਾਰਕਾਂ ਦਿੱਤੀਆਂ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media