ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਹਵਾਈ ਸੈਨਾ ਵੱਲੋਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਦਿਆਂ ਡਰੈਸ ਕੋਡ ਵਿੱਚ ਕੀਤੀ
ਗਈ ਤਬਦੀਲੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਮਰੀਕੀ ਹਵਾਈ ਫੌਜ ਦੇ ਤਾਜਾ ਫੈਸਲੇ ਨਾਲ ਸਿੱਖਾਂ ਸਮੇਤ ਕਈ ਹੋਰ ਧਰਮਾਂ ਦੇ ਲੋਕਾਂ ਨੂੰ ਰਾਹਤ ਮਿਲੇਗੀ।ਅਮਰੀਕਾ ਅੰਦਰ ਇਹ ਘੱਟ ਗਿਣਤੀ ਸਿੱਖਾਂ ਲਈ ਖੁਸ਼ੀ ਦੀ ਖ਼ਬਰ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਪੂਰੇ ਵਿਸ਼ਵ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਸਥਾਨ ਨਿਰਧਾਰਤ ਕੀਤਾ ਹੈ।ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖਾਂ ਦੀਆਂ ਪ੍ਰਾਪਤੀਆਂ ਗਿਣਨਯੋਗ ਹਨ।ਅਮਰੀਕਾ ਵੱਲੋਂ ਹਵਾਈ ਫੌਜ ‘ਚ ਵਰਦੀ ਦੇ ਨਿਯਮਾਂ ਵਿੱਚ ਧਾਰਮਿਕ ਪਹਿਰਾਵੇ ਨੂੰ ਮਾਨਤਾ ਦੇਣੀ ਚੰਗੀ ਗੱਲ ਹੈ।ਉਨ੍ਹਾਂ ਇਸ ਫੈਸਲੇ ਲਈ ਅਮਰੀਕੀ ਹਵਾਈ ਫੌਜ ਦਾ ਧੰਨਵਾਦ ਕੀਤਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media