ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਸਿੱਖ ਯਾਤਰੀ ਨੂੰ
ਘਰੇਲੂ ਉਡਾਣ ਵਿਚ ਕ੍ਰਿਪਾਨ ਸਮੇਤ ਦਾਖਲ ਹੋਣ ਤੋਂ ਰੋਕਣ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਘਰੇਲੂ ਉਡਾਣਾ ਸਮੇਂ ਸਿੱਖਾਂ ਨੂੰ ਕਕਾਰਾਂ ਅਤੇ ਖਾਸ ਕਰਕੇ ਕ੍ਰਿਪਾਨ ਸਮੇਤ ਸਫਰ ਕਰਨ ਦੀ ਇਜ਼ਾਜਤ ਹੈ, ਪ੍ਰੰਤੂ ਹਰਪ੍ਰੀਤ ਸਿੰਘ ਨਾਮ ਦੇ ਸਿੱਖ ਨੂੰ ਦਿੱਲੀ ਤੋਂ ਮੁੰਬਈ ਜਾਣ ਸਮੇਂ ਕ੍ਰਿਪਾਨ ਉਤਾਰਨ ਲਈ ਮਜ਼ਬੂਰ ਕੀਤਾ ਗਿਆ ਹੈ।ਇਹ ਸਿੱਖਾਂ ਦੀ ਧਾਰਮਿਕ ਆਜ਼ਾਦੀ ਦੇ ਵਿਰੁੱਧ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਏਅਰ ਇੰਡੀਆ ਪਾਸ ਉਠਾਇਆ ਜਾਵੇਗਾ।ਉਨ੍ਹਾਂ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਸਬੰਧੀ ਸ਼ਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ।ਘਰੇਲੂ ਉਡਾਣਾ ਵਿੱਚ ਸਿੱਖਾਂ ਨੂੰ ਕਕਾਰਾਂ ਸਮੇਤ ਜਾਣ ਦੀ ਇਜ਼ਾਜਤ ਨੂੰ ਸ਼ਖ਼ਤੀ ਨਾਲ ਲਾਗੂ ਕਰਵਾਇਆ ਜਾਵੇ।ਅਜਿਹੇ ਅਧਿਕਾਰੀਆਂ ਖਿਲਾਫ ਕਰੜੀ ਕਾਰਵਾਈ ਹੋਵੇ, ਜੋ ਜਾਣਬੁੱਝ ਕੇ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕਰਦੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media