Thursday, September 24, 2026

ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਸੰਗਰੂਰ/ ਲੌਂਗੋਵਾਲ, 23 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਬਾਜੀਗਰ ਭਾਈਚਾਰੇ ਵਲੋਂ ਮਹਾਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ PPNJ2302202019ਨਾਲ ਮਨਾਇਆ ਗਿਆ।ਪ੍ਰਸਿੱਧ ਗਾਇਕਾ ਨੇ ਭਗਵਾਨ ਸ਼ਿਵ ਦੇ ਭਜਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸੰਸਥਾ ਵਲੋਂ ਆਈਆਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।ਇਸ ਸਮੇਂ ਜਿਲ੍ਹਾ ਸੰਗਰੂਰ ਦੇ ਅਗਰਵਾਲ ਸਭਾ ਯੂਥ ਦੇ ਪ੍ਰਧਾਨ ਸਮਾਜ ਸੇਵੀ ਐਡਵੋਕੇਟ ਗੋਰਵ ਗੋਇਲ ਨੇ ਸ਼ਮੂਲੀਅਤ ਕੀਤੀ।ਉਨ੍ਹਾਂ ਕਿਹਾ ਕਿ ਸਨਾਤਨ ਧਰਮ ਵਿੱਚ ਸ਼ਿਵਰਾਤਰੀ ਦੇ ਤਿਉਹਾਰ ਦਾ ਖਾਸ ਮਹੱਤਵ ਹੈ।ਇਸ ਮੌਕੇ ਮੇਘ ਰਾਜ, ਅਸ਼ੋਕ ਮਸਤੀ ਪ੍ਰਧਾਨ ਲੋਕ ਗਾਇਕ ਕਲਾ ਮੰਚ ਵਲੋਂ ਮੁੱਖ ਮਹਿਮਾਨ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜ਼ਿਆ ਗਿਆ। ਅੰਤ ‘ਚ ਕਮੇਟੀ ਦੇ ਪ੍ਰਧਾਨ ਕਾਕਾ ਸਿੰਘ ਨੇ ਆਇਆ ਸੰਗਤਾਂ ਦਾ ਧੰਨਵਾਦ ਕੀਤਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …