ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ -ਖੁਰਣਮੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜੂਏਟ ਗਣਿਤ ਵਿਭਾਗ ਵਲੋਂ ਸਥਾਪਿਤ ਮੈਥੇਮੈਟੀਕਲ ਸੋਸਾਇਟੀ ਵੱਲੋਂ
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਇੰਟਰ ਡਿਪਾਰਟਮੈਂਟ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ 216 ਵਿਦਿਆਰਥੀਆਂ ਨੇ ਹਿੱਸਾ ਲਿਆ।
ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ।ਡਾ. ਅਸ਼ੀਸ਼ ਅਰੋੜਾ ਮੁੱਖੀ ਗਣਿਤ ਵਿਭਾਗ, ਇੰਦਰ ਕੁਮਾਰ ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਨੇ ਜੱਜ ਦੀ ਭੂਮਿਕਾ ਨਿਭਾਈ।ਆਪਣੇ ਸੰਬੋਧਨ ’ਚ ਡਾ. ਅਰੋੜਾ ਨੇ ਡੀ.ਆਰ.ਡੀ.ਓ ਅਤੇ ਇਸਰੋ ’ਚ ਗਣਿਤ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।
ਅਖੀਰ ਚ’ ਪ੍ਰੋ. ਰਜਿੰਦਰਪਾਲ ਕੌਰ ਮੁਖੀ ਗਣਿਤ ਵਿਭਾਗ ਨੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਜਰੂਰੀ ਹਨ।ਇਸ ਮੌਕੇ ਹਰਵਿੰਦਰ ਕੌਰ, ਪ੍ਰੋ. ਬਲਵਿੰਦਰ ਕੌਰ ਬਸਰਾ, ਪ੍ਰੋ. ਸੰਜੀਤ ਅਮ੍ਰਿਤਾ ਕੌਰ ਅਤੇ ਗਣਿਤ ਵਿਭਾਗ ਦੇ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media