Friday, September 25, 2026

ਕੱਟਕ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਦੀ ਡੂੰਘਾਈ ਤੱਕ ਜਾਂਚ ਕਰੇ ਉੜੀਸਾ ਸਰਕਾਰ – ਲੌਂਗੋਵਾਲ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ’ਚ ਇਤਿਹਾਸਕ ਗੁਰਦੁਆਰਾ ਗੁਰੂ ਨਾਨਕ ਦਾਤਨ ਸਾਹਿਬ ਕੱਟਕ ਵਿਖੇ ਇਕ ਵਿਅਕਤੀ Longowal4ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੁੱਕਣ ਦੀ ਕੋਸ਼ਿਸ਼ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੜੀਸਾ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ, ਜਿਸ ਨਾਲ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਦੱਸਣਯੋਗ ਹੈ ਕਿ ਲੰਘੀ 22 ਫ਼ਰਵਰੀ ਨੂੰ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੁੱਕਣ ਦੀ ਕੋਸ਼ਿਸ਼ ਕਰਦਾ ਇਕ ਵਿਅਕਤੀ ਫੜ੍ਹਿਆ ਗਿਆ ਹੈ।ਇਸ ਦੀਆਂ ਤਸਵੀਰਾਂ ਵੀ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋਈਆਂ ਹਨ।
                ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਨੇ ਆਖਿਆ ਕਿ ਫੜ੍ਹੇ ਗਏ ਦੋਸ਼ੀ ਪਾਸੋਂ ਪੁਲਿਸ ਪ੍ਰਸਾਸਨ ਸਖ਼ਤੀ ਨਾਲ ਪੁਛਗਿਛ ਕਰੇ, ਤਾਂ ਜੋ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਦਾ ਪਤਾ ਲਗ ਸਕੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗੁਰੂ ਨਾਨਕ ਦਾਤਨ ਸਾਹਿਬ ਇਤਿਹਾਸਕ ਗੁਰਦੁਆਰਾ ਸਾਹਿਬ ਹੈ, ਜਿਥੋਂ ਸਰੂਪ ਚੁੱਕਣ ਦੀ ਘਟੀਆ ਕਰਤੂਤ ਕਰਨ ਵਾਲੇ ਲੋਕ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਦੀ ਤਹਿ ਪੜਚੋਲਣ ਲਈ ਉੜੀਸਾ ਸਰਕਾਰ ਨੂੰ ਢੁੱਕਵੀਂ ਕਰਵਾਈ ਕਰਨੀ ਚਾਹੀਦੀ ਹੈ। ਲੌਂਗੋਵਾਲ ਨੇ ਕਿਹਾ ਕਿ ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਦਰਜ਼ ਕਰਵਾਈ ਗਈ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …