ਧੂਰੀ, 25 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਨੇੜਲੇ ਪਿੰਡ ਬਰੜਵਾਲ ਦੇ ਰਹਿਣ ਵਾਲੇ ਇੱਕ ਕਿਸਾਨ ਅਜੀਤ ਸਿੰਘ ਜਿਸ ਦੀ ਬੀਤੇ ਕੱਲ ਮੌਤ ਹੋ ਗਈ
ਸੀ।ਉਸ ਦੀ ਲਾਸ਼ ਨੂੰ ਧੂਰੀ-ਮਾਲੇਰਕੋਟਲਾ ਮੁੱਖ ਮਾਰਗ ‘ਤੇ ਰੱਖ ਕੇ ਪਿੰਡ ਵਾਸੀਆਂ ਨੇ ਧਰਨਾ ਲਗਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਧੋਖਾਧੜੀ ਨਾਲ ਉਸ ਦੀ ਜ਼ਮੀਨ ਹੜੱਪਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।ਮਾਮਲੇ ਦੀ ਨਜ਼ਾਕਤ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਦੇ ਕਈ ਅਧਿਕਾਰੀ ਮੌਕੇ ‘ਤੇ ਮੌਜੂਦ ਸਨ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿੰਡ ਬਰੜਵਾਲ ਦੇ ਨੰਬਰਦਾਰ ਗਗਨਦੀਪ ਸਿੰਘ ਅਤੇ ਸਰਪੰਚ ਨੇ ਦੱਸਿਆ ਕਿ ਕੁੱਝ ਵਿਅਕਤੀਆਂ ਵਲੋਂ ਮ੍ਰਿਤਕ ਅਜੀਤ ਸਿੰਘ ਦੀ ਜ਼ਮੀਨ ਧੋਖੇ ਨਾਲ ਆਪਣੇ ਨਾਮ ਕਰਵਾ ਲਈ ਗਈ ਸੀ।ਜਿਸ ਦੇ ਚਲਦਿਆਂ ਮ੍ਰਿਤਕ ਅਜੀਤ ਸਿੰਘ ਸਦਮੇ ਵਿੱਚ ਰਹਿੰਦਾ ਸੀ।ਉਹਨਾਂ ਦੱਸਿਆ ਕਿ ਇਸ ਦੀ ਸ਼ਿਕਾਇਤ ਐਸ.ਐਸ.ਪੀ ਸੰਗਰੂਰ ਪਾਸ ਵੀ ਕੀਤੀ ਸੀ, ਜਿੰਨਾਂ ਨੇ ਇਸ ਦੀ ਪੜਤਾਲ ਡੀ.ਐਸ.ਪੀ ਨੂੰ ਸੌਂਪ ਦਿੱਤੀ ਸੀ।ਪ੍ਰੰਤੂ ਡੀ.ਐਸ.ਪੀ ਨੇ ਉਹਨਾਂ ਦੀ ਸੁਣਵਾਈ ਕਰਨ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਇਹ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੈ।ਧਰਨਾ ਦੇ ਰਹੇ ਪਿੰਡ ਵਾਸੀਆਂ ਨੂੰ ਸ਼ਾਂਤ ਕਰਨ ਲਈ ਮੌਕੇ ‘ਤੇ ਪਹੁੰਚੇ ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਐਸ.ਐੈਚ.ਓ ਸਦਰ ਅਤੇ ਐਸ.ਐਚ.ਓ ਸਿਟੀ ਧੂਰੀ ਵਲੋਂ ਹਾਜਰ ਲੋਕਾਂ ਨੂੰ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿਵਾਉਣ ‘ਤੇ ਇਹ ਧਰਨਾ ਸਮਾਪਤ ਕਰ ਦਿੱਤਾ ਗਿਆ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media