Thursday, July 9, 2026

ਬਾਦਲ ਸਿਰੇ ਦਾ ਝੂਠਾ- ਕੈਪਟਨ ਅਮਰਿੰਦਰ ਸਿੰਘ

ਕਿਹਾ ਕਿ ਉਨਾਂ ਨੇ ਨਸ਼ਾ ਮਾਫੀਆ ਦਾ ਲੱਕ ਤੋੜ ਕੇ ਆਪਣਾ ਵਾਅਦਾ ਪੁਗਾਇਆ

ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ PPNJ2602202003ਬਾਦਲ ਦੇ ਉਨਾਂ ਦੋਸ਼ਾਂ ਨੂੰ `ਝੂਠ ਦਾ ਪੁਲੰਦਾ` ਕਰਾਰ ਦਿੱਤਾ ਹੈ ਕਿ ਜਿਸ ਵਿੱਚ ਉਨਾਂ `ਤੇ ਗੁਟਕਾ ਸਾਹਿਬ ਦੀ ਸਹੁੰ ਖਾਣ ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ ਸੀ।
                ਇੱਕ ਸੀਨੀਅਰ ਰਾਜਸੀ ਆਗੂ ਦੇ ਕੋਰੇ ਝੂਠ `ਤੇ ਹੈਰਾਨੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਦਮਦਮਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਉਹ ਨਸ਼ਿਆਂ ਦੀ ਰੀੜ ਦੀ ਹੱਡੀ ਤੋੜ ਦੇਣਗੇ, ਜੋ ਉਨਾਂ ਨੇ ਸਫਲਤਾਪੂਰਵਕ ਕਰ ਦਿੱਤਾ ਹੈ।
                ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਤਾਜ਼ਾ ਬਿਆਨ ਬਾਰੇ ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਝੂਠ ਫੈਲਾਉਣ ਬਾਦਲ ਨੂੰ ਸ਼ੋਭਾ ਨਹੀਂ ਦਿੰਦਾ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਚੋਣ ਵਾਅਦੇ ਅਨੁਸਾਰ ਉਨਾਂ ਦੀ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ ਨੇ ਸੂਬੇ ਵਿੱਚ ਡਰੱਗ ਮਾਫੀਆ ਦੀ ਰੀੜ ਦੀ ਹੱਡੀ ਤੋੜ ਦਿੱਤੀ ਹੈ ਅਤੇ ਇਹ ਮੁਹਿੰਮ ਬਗ਼ੈਰ ਰੁਕਾਵਟ ਜਾਰੀ ਹੈ।
                  ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਇਕ ਵਿਆਪਕ ਈ.ਡੀ.ਪੀ – ਲਾਗੂ ਕਰਨ, ਨਸ਼ਾ ਛੁਡਾਊ ਅਤੇ ਬਚਾਅ ਦੀ ਵਿਆਪਕ ਰਣਨੀਤੀ ਅਪਣਾਈ ਹੈ।
                ਅੰਕੜਿਆਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਪੁਲੀਸ ਵੱਲੋਂ ਐਨ.ਡੀ.ਪੀ.ਐਸ ਐਕਟ ਅਧੀਨ 34373 ਕੇਸ ਦਰਜ ਕਰਕੇ 42571 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 974.15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਉਨਾਂ ਦੱਸਿਆ ਕਿ ਕੁੱਲ 193 ਓਟਜ਼ ਕਲੀਨਿਕ ਸਥਾਪਤ ਕੀਤੇ ਗਏ ਸਨ, ਜਿਨਾਂ ਵਿੱਚ ਨਸ਼ਾ ਪੀੜਤਾਂ ਨੂੰ ਨਿਯਮਤ ਤੌਰ `ਤੇ ਮੁਫ਼ਤ ਇਲਾਜ ਮੁਹੱਈਆ ਕਰਾਇਆ ਜਾ ਰਿਹਾ ਹੈ।ਇਸ ਸਮੇਂ ਰਾਜ ਵਿੱਚ 3.70 ਲੱਖ ਵਿਅਕਤੀ ਨਸ਼ਿਆਂ ਤੋਂ ਛੁਟਕਾਰੇ ਲਈ ਇਲਾਜ ਕਰਵਾ ਰਹੇ ਹਨ।
                 ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਰੋਕੂ ਮੁਹਿੰਮ ਨੂੰ ਲੋਕਾਂ ਦੀ ਮੁਹਿੰਮ ਬਣਾਉਣ ਲਈ ਉਨਾਂ ਦੀ ਸਰਕਾਰ ਵਲੋਂ 5 ਲੱਖ ਤੋਂ ਵੱਧ ਨਸ਼ਾ ਰੋਕੂ ਅਫਸਰ (ਡੈਪੋ) ਲਗਾਏ ਗਏ ਹਨ ਅਤੇ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ 8 ਲੱਖ ਦੇ ਕਰੀਬ ਬੱਡੀ ਗਰੁੱਪ ਬਣਾਏ ਗਏ ਹਨ ਤਾਂ ਜੋ ਨਸ਼ਿਆਂ ਖ਼ਿਲਾਫ਼ ਸੰਦੇਸ਼ ਘਰ ਘਰ ਪਹੁੰਚਾਇਆ ਜਾ ਸਕੇ।
                 ਉਨਾਂ ਕਿਹਾ, “ਅਸੀਂ ਸਾਰੇ ਜਾਣਦੇ ਹਾਂ ਕਿ ਪਿਛਲੀ ਸਰਕਾਰ ਵਲੋਂ ਅਜਿਹਾ ਕੋਈ ਉਪਰਾਲਾ ਨਹੀਂ ਕੀਤਾ ਗਿਆ ਸੀ ਬਲਕਿ ਉਹ ਤਾਂ ਸੂਬੇ ਵਿੱਚ ਨਸ਼ਿਆਂ ਦੀ ਹੋਂਦ ਤੋਂ ਵੀ ਇਨਕਾਰੀ ਸਨ।“
             ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਸੂਬੇ ਵਿਚੋਂ ਮੁਕੰਮਲ ਤੌਰ `ਤੇ ਨਸ਼ਿਆਂ ਖ਼ਤਮ ਨਹੀਂ ਕਰ ਦਿੱਤਾ ਜਾਂਦਾ ਉਦੋਂ ਤੱਕ ਇਹ ਯਤਨ ਜਾਰੀ ਰੱਖੇ ਜਾਣਗੇ ਅਤੇ ਦੁਹਰਾਏ ਜਾਣਗੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …