ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੈਦੀਆਂ ਲਈ ਨਾਭਾ ਜੇਲ੍ਹ ਅੰਦਰ ਭੇਜੇ ਗਏ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ
ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗਠਿਤ ਕੀਤੀ ਗਈ ਸਬ ਕਮੇਟੀ ਭਲਕੇ 27 ਫਰਵਰੀ ਨੂੰ ਜੇਲ੍ਹ ਵਿਖੇ ਜਾਂਚ ਲਈ ਜਾਵੇਗੀ।ਸਬ ਕਮੇਟੀ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਜੇਲ੍ਹ ਵਿਚ ਬੰਦੀ ਸਿੰਘਾਂ ਲਈ ਲਿਜਾਏ ਗਏ ਪਾਵਨ ਗੁਟਕਾ ਸਾਹਿਬ ਨੂੰ ਕਈ ਦਿਨ ਡਿਓੜੀ ਵਿਚ ਹੀ ਰੱਖੀ ਰੱਖਣ ਦਾ ਮਾਮਲਾ ਉਜਾਗਰ ਹੋਇਆ ਸੀ, ਜਿਸ ਕਰਕੇ ਕੈਦੀ ਸਿੰਘਾਂ ਵੱਲੋਂ ਭਾਰੀ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।ਇਨ੍ਹਾਂ ਵੱਲੋਂ ਭੁੱਖ ਹੜਤਾਲ ਵੀ ਕੀਤੀ ਗਈ ਹੈ।ਮਾਮਲੇ ਦੀ ਸੰਜ਼ੀਦਗੀ ਨੂੰ ਸਮਝਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇੱਕ ਜਾਂਚ ਕਮੇਟੀ ਬਣਾਈ ਗਈ ਹੈ।ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਸ਼ਾਮਲ ਹਨ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media