Thursday, July 9, 2026

ਮੇਅਰ ਅਤੇ ਕੌਂਸਲਰ ਵਿਕਾਸ ਸੋਨੀ ਨੇ ਵਾਰਡ ਨੰ: 54 ਤੇ 55 ਦਾ ਕੀਤਾ ਦੋਰਾ

16 ਲੱਖ ਰੁਪਏ ਦੀ ਲਾਗਤ ਨਾਲ ਬਦਲਿਆ ਜਾਵੇਗਾ ਇਸਲਾਮਾਬਾਦ ਦਾ ਮੇਨ ਸੀਵਰੇਜ – ਮੇਅਰ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕੌਂਸਲਰ ਵਿਕਾਸ ਸੋਨੀ ਨੇ ਵਾਰਡ ਨੰ: 54 ਤੇ 55 ਦਾ ਦੌਰਾ PPNJ2602202012ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਤ ਅਫਸਰਾਂ ਨੂੰ ਮੁਸ਼ਕਲਾਂ ਹੱਲ ਕਰਨ ਦੇ ਮੌਕੇ ‘ਤੇ ਹੀ ਨਿਰਦੇਸ਼ ਦਿੱਤੇ ਅਤੇ ਇਸਲਾਮਾਬਾਦ ਵਿਖੇ ਪਾਏ ਜਾਣ ਵਾਲੇ ਮੇਨ ਸੀਵਰੇਜ ਦੇ ਕੰਮਾਂ ਦਾ ਉਦਘਾਟਨ ਵੀ ਕੀਤਾ।ਉਨਾਂ ਨੇ ਸ਼ਿਵਨਗਰ ਕਲੋਨੀ ਦੀ ਪਾਰਕ ਦਾ ਦੌਰਾ ਵੀ ਕੀਤਾ।
         ਮੇਅਰ ਰਿੰਟੂ ਨੇ ਦੱਸਿਆ ਕਿ 16 ਲੱਖ ਰੁਪਏ ਦੀ ਲਾਗਤ ਨਾਲ ਇਸਲਾਮਾਬਾਦ ਦਾ ਮੇਨ ਸੀਵਰੇਜ ਬਦਲਿਆ ਜਾ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ।ਉਨ੍ਹਾਂ ਦੱਸਿਆ ਕਿ ਇਸਲਾਮਾਬਾਦ ਇਲਾਕੇ ਵਿੱਚ ਐਲ.ਈ.ਡੀ ਸਟਰੀਟ ਲਾਈਟਾਂ ਵੀ ਲਗਾ ਦਿੱਤੀਆਂ ਗਈਆਂ ਹਨ।
ਵਿਕਾਸ ਸੋਨੀ ਨੇ ਦੱਸਿਆ ਕਿ 8 ਲੱਖ ਦੀ ਲਾਗਤ ਨਾਲ ਪਾਰਕ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸ ਵਿੱਚ ਬੱਚਿਆਂ ਲਈ ਝੂਲੇ ਅਤੇ ਬੈਠਣ ਲਈ ਬੈਂਚ ਵੀ ਲਗਾਏ ਜਾਣਗੇ।
         ਇਸ ਮੌਕੇ ਚੇਅਰਮੈਨ ਮਹੇਸ਼ ਖੰਨਾ, ਕੌਂਸਲਰ ਸੁਰਿੰਦਰ ਛਿੰਦਾ, ਪਰਮਜੀਤ ਸਿੰਘ ਚੋਪੜਾ, ਐਕਸੀਅਨ ਵਿਜੇ ਕੁਮਾਰ, ਐਸ.ਡੀ.ਓ ਅਸ਼ਵਨੀ ਕੁਮਾਰ, ਤਰਸੇਮ ਕੁਮਾਰ ਜੇ.ਈ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …