Thursday, July 9, 2026

ਦਿੱਲੀ ਦੰਗਿਆਂ ਖਿਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ‘ਚ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ

ਆਗੂਆਂ ਨੇ ਕਿਹਾ ਫਾਸ਼ੀਵਾਦੀ ਤਾਕਤਾਂ ਨੂੰ ਦਿੱਲੀ `ਚ 1984 ਨਹੀਂ ਦੁਹਰਾਉਣ ਦਿੱਤਾ ਜਾਵੇਗਾ

ਸੰਗਰੂਰ/ਲੌਂਗੋਵਾਲ, 27 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਕੇਂਦਰ ਦੀ ਹਿੰਦੂਤਵੀ ਫਾਸ਼ੀਵਾਦੀ ਸਰਕਾਰ ਦੀ ਸ਼ਹਿ ‘ਤੇ ਦਿੱਲੀ ਵਿਖੇ ਕੀਤੀ ਗੁੰਡਾਗਰਦੀ PPNJ2602202015ਤਹਿਤ ਪੱਥਰਬਾਜ਼ੀ, ਘਰਾਂ ਅਤੇ ਮਸਜਿਦਾਂ ਨੂੰ ਅੱਗ ਲਾਉਣ ਅਤੇ ਕਈਆਂ ਨੂੰ ਮੌਤ ਦੇ ਹਵਾਲੇ ਕਰਨ ਖਿਲਾਫ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਲੌਂਗੋਵਾਲ ਵਿਖੇ ਰੋਹ ਭਰਪੂਰ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੀਤੇ ਗਏ ਅਰਥੀ ਫੂਕ ਮੁਜ਼ਾਹਰੇ ਵਿੱਚ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ।ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਤੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਕੇਂਦਰ ਦੀ ਹਿੰਦੂਤਵੀ ਫਾਸੀਵਾਦੀ ਸਰਕਾਰ ਦੀ ਸ਼ਹਿ ‘ਤੇ ਗੁੰਡਿਆਂ ਵਲੋਂ ਦਿੱਲੀ ਦੇ ਚਾਂਦਨਾਗ, ਮੌਜਪੁਰ, ਜਾਫਰਾਬਾਦ ਵਿੱਚ ਦੁਕਾਨਾਂ ਨੂੰ ਚੁਣ-ਚੁਣ ਕੇ ਅੱਗ ਲਾਈ ਜਾ ਰਹੀ ਹੈ ਅਤੇ ਗੋਲੀਆਂ ਚਲਾਈਆਂ ਗਈਆਂ।ਅਨੇਕਾਂ ਦੁਕਾਨਾਂ, ਮਕਾਨਾਂ ਅਤੇ ਮਸਜਿਦਾਂ ਨੂੰ ਅੱਗ ਦੇ ਹਵਾਲੇ ਕੀਤਾ ਜਾ ਰਿਹਾ ਹੈ ਭੰਨ ਤੋੜ ਕੀਤੀ ਜਾ ਰਹੀ ਹੈ।ਪੁਲਿਸ ਸ਼ਰੇਆਮ ਗੁੰਡਿਆਂ ਦਾ ਸਾਥ ਦਿੰਦੀ ਨਜ਼ਰ ਆ ਰਹੀ ਹੈ।ਪੂਰੀ ਦਿੱਲੀ ਅੱਗ ਨਾਲ ਬੁਰੀ ਤਰ੍ਹਾਂ ਝੁਲਸ ਰਹੀ ਹੈ।
                ਆਗੂਆਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਚੁੱਪੀ ਵੀ ਇਹ ਸਾਬਤ ਕਰਦੀ ਹੈ ਕਿ ਉਸ ਦੀ ਪਾਰਟੀ ਦਾ ਕਿਰਦਾਰ ਵੀ ਹੋਰਨਾਂ ਤੋਂ ਅਲੱਗ ਨਹੀਂ ਹੈ।ਹਿੰਦੂਤਵੀ ਫਾਸ਼ੀਵਾਦੀ ਮੋਦੀ ਸਰਕਾਰ ਸਾਮਰਾਜੀ ਅਮਰੀਕੀ ਲੁਟੇਰੇ ਰਾਸ਼ਟਰਪਤੀ ਟਰੰਪ ਅੱਗੇ ਗੋਡੇ ਟੇਕ ਕੇ ਦੇਸ਼ ਨੂੰ ਵੇਚਣ ਦੇ ਰਾਹ ਤੁਰੀ ਹੋਈ ਹੈ।ਭਾਰਤੀ ਹਿੰਦੂਤਵੀ ਫਾਸ਼ੀਵਾਦੀ ਸਰਕਾਰ ਕੋਲ ਲੋਕਾਂ ਨੂੰ ਦੇਣ ਲਈ ਕੁੱਝ ਨਹੀਂ ਰਿਹਾ ਇਸੇ ਕਰਕੇ ਹੀ ਅਜਿਹਾ ਫਾਸ਼ੀਵਾਦੀ ਮਾਹੌਲ ਬਣਾਇਆ ਗਿਆ ਹੈ।ਜਿਸ ਤਹਿਤ ਮੁਸਲਿਮ ਭਾਈਚਾਰੇ ਦੇ ਜਿਊਣ ਦੇ ਅਧਿਕਾਰ ਨੂੰ ਪੂਰੀ ਤਰ੍ਹਾਂ ਖੋਹਿਆ ਜਾ ਰਿਹਾ ਹੈ।ਉਨੀ ਸੌ ਚੁਰਾਸੀ ‘ਚ ਹੋਏ ਧਾਰਮਿਕ ਘੱਟਗਿਣਤੀ ਸਿੱਖਾਂ ਦੇ ਹੋਏ ਕਤਲੇਆਮ ਨੂੰ ਮੁੜ ਦੁਹਰਾਇਆ ਜਾ ਰਿਹਾ ਹੈ।ਆਗੂਆਂ ਨੇ ਕਿਹਾ ਕਿ ਇਸ ਨੂੰ ਇਨਕਲਾਬੀ ਜਮਹੂਰੀ ਇਨਸਾਫ਼ ਪਸੰਦ ਜਥੇਬੰਦੀਆਂ ਅਤੇ ਲੋਕ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਾ ਕਰ ਕੇ ਇਸ ਦਾ ਮੂੰਹ ਤੋੜ ਜਵਾਬ ਦੇਣਗੀਆਂ।
                  ਅਰਥੀ ਫੂਕ ਮੁਜ਼ਾਹਰੇ ਨੂੰ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਸਕੱਤਰ ਮਨਜੀਤ ਸਿੰਘ, ਡੀ.ਟੀ.ਐਫ ਦੇ ਸਤਨਾਮ ਸਿੰਘ, ਡਾਕਟਰ ਭੀਮ ਰਾਓ ਅੰਬੇਡਕਰ ਭਵਨ ਕਮੇਟੀ ਦੇ ਪ੍ਰਧਾਨ ਗੁਲਜ਼ਾਰ ਸਿੰਘ, ਦਾਤਾ ਸਿੰਘ, ਕਿਰਤੀ ਲੋਕ ਏਕਤਾ ਦੇ ਪ੍ਰਿਥੀ ਸਿੰਘ, ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ, ਮੁਸਲਿਮ ਭਾਈਚਾਰੇ ਦੇ ਸਮਸਦ ਦੀਨ ਨੇ ਵੀ ਸੰਬੋਧਿਤ ਕੀਤਾ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …