ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਆਮ ਨਾਗਰਿਕਾਂ ਅਤੇ ਕਾਰੋਬਾਰ ਸ਼ੁਰੂ ਕਰਨ ਵਾਲਿਆਂ ਦੀ ਸਹੂਲਤ ਵਾਸਤੇ ਸਾਰੇ ਬੈਂਕ ਅਤੇ ਸਵੈ ਰੋਜ਼ਗਾਰ ਪ੍ਰਦਾਨ ਕਰਨ ਵਾਲੇ ਵਿਭਾਗ ਅਤੇ ਏਜੰਸੀਆਂ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਿਖੇ ਲਗਾਏ ਗਏ ਕਰਜਾ ਕੈਂਪ ਵਿੱਚ ਵੱਖ-ਵੱਖ ਬਲਾਕਾਂ ਤੋਂ ਆਏ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਦਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਟੀ ਤੋਂ ਪੁਨੀਤ ਬਾਵਾ ਨੇ ਸਵੈ-ਰੋਜਗਾਰ ਲਈ ਮਾਰਗ ਦਰਸ਼ਨ ਕੀਤਾ ਅਤੇ ਨਾਲ ਹੀ ਲਘੂ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੋਂ ਵੀ ਜਾਣੂ ਕਰਵਾਇਆ।ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਵਲੋਂ ਅਪਣਾ ਕਾਰੋਬਾਰ ਸ਼ੁਰੂ ਕਰਨ ਲਈ ਪ੍ਰਾਰਥੀਆਂ ਦੀ ਸ਼ਨਾਖਤ ਕੀਤੀ ਗਈ।ਜਿਲ੍ਹਾ ਲੀਡ ਬੈਂਕ ਮੈਨੇਜਰ ਵਲੋਂ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਨੂੰ 80 ਕਰਜ਼ਾ ਪੱਤਰ ਵੰਡੇ ਗਏ, ਜਿਹਨਾਂ ਦੀ ਕੁੱਲ ਰਕਮ 40 ਲੱਖ ਬਣਦੀ ਹੈ।
ਇਸ ਮੋਕੇ ਜਿਲ੍ਹਾ ਲੀਡ ਬੈਂਕ ਮੈਨੇਜਰ ਸੁਨੀਲ ਦੱਤ, ਪਲੇਸਮੈਂਟ ਅਫਸਰ ਰਕੇਸ਼ ਕੁਮਾਰ, ਪ੍ਰਦੀਪ ਬੈਂਸ, ਆਂਚਲ, ਵਿਜੇ ਕੁਮਾਰ, ਰਜੇਸ਼ ਕੁਮਾਰ ਇੰਚਾਰਜ ਸੈਲਫ ਹੈਲਪ ਗਰੁੱਪ, ਮਨਜੀਤ ਸਿੰਘ ਅਤੇ ਸਾਰੇ ਲਾਈਨ ਡਿਪਾਰਟਮੈਂਟ ਅਧਿਕਾਰੀ ਮੋਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …