Sunday, March 8, 2026

ਮਿਸ਼ਨ ਸ਼ਤ ਪ੍ਰਤੀਸ਼ਤ ਤੇ ਈਚ ਵਨ ਬਰਿੰਗ ਵਨ ਸਬੰਧੀ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੇ ਕੀਤੀ ਮੀਟਿੰਗ

ਅਧਿਆਪਕਾਂ ਦੀ ਮਿਹਨਤ ਨਾਲ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਹੋਇਆ- ਬਲਬੀਰ ਸਿੰਘ

ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਸਕੂਲ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ਜਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਰੋਜ਼ਾਨਾ PPNJ2702202009ਜਿਲ੍ਹੇ ਦੇ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਅਤੇ ਮਾਪਿਆਂ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ ਅਤੇ ਈਚ ਵਨ ਬਰਿੰਗ ਵਨ‘ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਬਲਬੀਰ ਸਿੰਘ ਵਲੋਂ ਇਸ ਮੁਹਿੰਮ ਤਹਿਤ ਨਵੇਂ ਦਾਖਲੇ ਨੂੰ ਲੈ ਕੇ ਸਰਕਾਰੀ ਮਿਡਲ ਸਕੂਲ ਕਾਹਨਪੁਰ ਅਤੇ ਸਰਕਾਰੀ ਹਾਈ ਸਕੂਲ ਰਾਣੀਪੁਰ ਦੇ ਸਟਾਫ ਅਤੇ ਬੱਚਿਆਂ ਨਾਲ ਸਕੂਲ ਪਹੁੰਚ ਕੇ ਪ੍ਰੇਰਨਾਤਮਕ ਮੀਟਿੰਗ ਕੀਤੀ । ਉਨਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਨਾਲ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਹੋਇਆ ਹੈ।ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋ ਤਨਦੇਹੀ ਨਾਲ ਅਨਾਊਂਸਮੈਂਟ ਤੇ ਇਸ਼ਤਿਹਾਰਬਾਜ਼ੀ ਨਾਲ ਘਰ-ਘਰ ਜਾ ਕੇ ਸਰਕਾਰੀ ਸਹੂਲਤਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਸਦਕਾ ਨਵੇ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ‘ਚ ਬੱਚਿਆਂ ਦੇ ਦਾਖਲਿਆਂ ਵਿੱਚ ਮਿਸਾਲੀ ਵਾਧਾ ਹੋਵੇਗਾ।
             ਜਿਲ੍ਹਾ ਸਾਇੰਸ ਸੁਪਰਵਾਈਜਰ ਰਾਜੇਸਵਰ ਸਲਾਰੀਆ ਅਤੇ ਡੀ.ਐਸ.ਐਮ ਬਲਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਿਹਤਰ ਨਤੀਜੇ ਦਾਖਲਾ ਮੁਹਿੰਮ ਨੂੰ ਬੂਰ ਪਾਉਣਗੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …