Tuesday, March 17, 2026

ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਦਾ ਸਨਮਾਨ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੌਂਪਿਆ 1 ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭੁਵਨੇਸ਼ਵਰ (ਉੜੀਸਾ) ਨਿਵਾਸੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ PPNJ2702202013ਸਟੀਕ ਦਾ ਉੜੀਆ ਭਾਸ਼ਾ ਵਿਚ ਉਲਥਾ ਕਰਨ ’ਤੇ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ਮਗਰੋਂ ਅੱਜ ਸ੍ਰੀਮਤੀ ਸਾਧਨਾ ਪਾਤਰੀ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਇੱਕ ਲੱਖ ਰੁਪਏ ਦਾ ਚੈਕ ਸਨਮਾਨ ਵਜੋਂ ਦਿੱਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਸ੍ਰੀਮਤੀ ਪਾਤਰੀ ਨੂੰ ਚੈਕ ਭੇਟ ਕਰਦਿਆਂ ਉਨ੍ਹਾਂ ਦੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ।ਉਨਾਂ ਆਖਿਆ ਕਿ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਉੜੀਸਾ ‘ਚ ਫੈਲਾਉਣ ਲਈ ਸ੍ਰੀਮਤੀ ਪਾਤਰੀ ਦਾ ਯੋਗਦਾਨ ਸ਼ਲਾਘਾਯੋਗ ਹੈ।ਦੱਸਣਯੋਗ ਹੈ ਕਿ ਸ੍ਰੀਮਤੀ ਸਾਧਨਾ ਪਾਤਰੀ ਨੇ ਦਸ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਉੜੀਸਾ ਭਾਸ਼ਾ ਵਿਚ ਅਨੁਵਾਦ ਕੀਤਾ ਹੈ।
          ਇਸ ਮੌਕੇ ਜਥੇਦਾਰ ਰਤਨ ਸਿੰਘ ਜੱਫਰਵਾਲ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਪਲਵਿੰਦਰ ਸਿੰਘ ਚਿੱਟਾ, ਸਕਾਲਰ ਬੀਬੀ ਕਿਰਨਦੀਪ ਕੌਰ ਤੇ ਬੀਬੀ ਹਰਪ੍ਰੀਤ ਕੌਰ, ਇੰਚਾਰਜ ਗੁਰਦਿਆਲ ਸਿੰਘ, ਸੁਰਿੰਦਰ ਸਿੰਘ, ਕਾਰਜ ਸਿੰਘ, ਜਤਿੰਦਰਪਾਲ ਸਿੰਘ, ਪ੍ਰੀਤਇੰਦਰ ਸਿੰਘ ਨਿਮਾਣਾ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …