ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ
ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿਊਂਸਪਲ ਕੌਂਸਲ ਦੇ ਅਧਿਕਾਰ ਖੇਤਰ ਵਿੱਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ 25 ਅਪ੍ਰੈਲ 2020 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਸਰਕਾਰ ਵੱਲੋਂ ਆਪਣੇ ਹੁਕਮ ਰਾਹੀਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਐਲਾਨਿਆ ਜਾ ਚੁੱਕਾ ਹੈ।ਇਸ ਲਈ ਸੁਲਤਾਨਪੁਰ ਲੋਧੀ ਵਿਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਰੋਕ ਲਗਾਉਣੀ ਜ਼ਰੂਰੀ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media