Thursday, July 9, 2026

ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਦਿੱਲੀ ਦੇ ਹਾਲਾਤਾਂ ਸਬੰਧੀ 6 ਮੈਂਬਰੀ ਸਬ-ਕਮੇਟੀ ਗਠਿਤ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੇ ਖਰਾਬ ਹੋਏ Giani Harpreet Sਹਾਲਾਤਾਂ ਦੇ ਮੱਦੇਨਜਰ 6 ਮੈਂਬਰੀ ਸਬ-ਕਮੇਟੀ ਗਠਿਤ ਕੀਤੀ ਹੈ।ਜੋ ਦੰਗਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲੈ ਕੇ ਜ਼ਰੂਰਤ ਅਨੁਸਾਰ ਪੰਥਕ ਸੰਸਥਾਵਾਂ ਦੇ ਸਹਿਯੋਗ ਨਾਲ ਮਦਦ ਕਰੇਗੀ ਅਤੇ ਦੋਹਾਂ ਧਿਰਾਂ ਵਿਚ ਸ਼ਾਂਤੀ ਬਣਾਈ ਰੱਖਣ ਲਈ ਉਪਰਾਲਾ ਵੀ ਕਰੇਗੀ।ਇਹ ਕਮੇਟੀ ਸਿੱਖਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈ ਕੇ ਰਿਪੋਰਟ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ।ਇਸ ਕਮੇਟੀ ਵਿੱਚ ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਵਿੰਦਰ ਸਿੰਘ ਫੂਲਕਾ ਸੀਨੀਅਰ ਐਡਵੋਕੇਟ, ਜਸਪਾਲ ਸਿੰਘ ਸਾਬਕਾ ਵਾਇਸ ਚਾਂਸਲਰ ਪਟਿਆਲਾ ਯੂਨੀਵਰਸਿਟੀ, ਤਰਲੋਚਨ ਸਿੰਘ ਸਾਬਕਾ ਚੇਅਰਮੈਨ ਘੱਟਗਿਣਤੀਆਂ ਕਮੀਸ਼ਨ, ਬੀਬੀ ਰਣਜੀਤ ਕੌਰ ਸੀਨੀਅਰ ਵਾਇਸ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਮੀਤ ਸਿੰਘ ਕਾਲਕਾ (ਕੋਆਰਡੀਨੇਟਰ) ਜਨਰਲ ਸਕੱਤਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਮਲ ਹਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …