Thursday, July 9, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਾਗਤੀ ਗੇਟ ਦਾ ਉਦਘਾਟਨ

ਲੌਂਗੋਵਾਲ, 28 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਾਗਤੀ ਗੇਟ ਦਾ PPNJ2802202019ਉਦਘਾਟਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਅਤੇ ਹਰਦਿਆਲ ਸਿੰਘ ਕੰਬੋਜ ਵੱਲੋਂ ਕੀਤਾ ਗਿਆ।ਵਿਸ਼ੇਸ਼ ਤੌਰ ‘ਤੇ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ, ਪੰਜਾਬ ਕਾਂਗਰਸ ਦੇ ਸਕੱਤਰ ਹਰਮਨ ਬਾਜਵਾ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ, ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਲਖਮੀਰਵਾਲਾ ਪਹੁੰਚੇ।ਹਰਦਿਆਲ ਸਿੰਘ ਕੰਬੋਜ ਨੇ ਬੋਲਦਿਆਂ ਕਿਹਾ ਕਿ ਸ਼ਹੀਦੇ ਆਜ਼ਮ ਸਰਦਾਰ ਊਧਮ ਸਿੰਘ ਵਲੋਂ ਜਲਿਆਂ ਵਾਲੇ ਬਾਗ਼ ‘ਚ ਹੋਏ ਖ਼ੂਨੀ ਕਾਂਡ ਦਾ ਬਦਲਾ ਲੰਡਨ ਜਾ ਕੇ ਲਿਆ ਸੀ।ਸਰਕਾਰ ਵਲੋਂ ਉਨ੍ਹਾਂ ਦਾ ਮਿਊਜ਼ੀਅਮ ਬਣਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।
             ਵਿਜੈਇੰਦਰ ਸਿੰਗਲਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਪੱਧਰ ‘ਤੇ ਪੰਜਾਬ ਦੇ ਗੁਰੂਆਂ ਦੇ ਇਤਹਾਸ ਬਾਰੇ ਜਾਣੂ ਕਰਵਾਉਣ ਲਈ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਕਰਤਾਰਪੁਰ ਲਾਂਘੇ ਸਮੇਂ ਉਥੇ ਇਨ੍ਹਾਂ ਦੀ ਪ੍ਰਦਰਸ਼ਨੀ ਲਗਾਈ ਤੇ ਬਚਿਆਂ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੇ ਦੱਸਿਆ ਕਿ ਜਿਹੜੀ ਸੜਕ ਦੀ ਮੰਗ ਰੱਖੀ ਗਈ ਹੈ ਉਹ ਉਸ ਨੂੰ ਪੂਰਾ ਕਰਵਾਉਣਗੇ ਅਤੇ ਪਾਣੀ ਦੀ ਨਿਕਾਸੀ ਦਾ ਵੀ ਉਹ ਪੂਰਾ ਯਤਨ ਕਰਨਗੇ।ਗੁਰਦੁਆਰਾ ਸਾਹਿਬ ਪਹਿਲੀ ਪਾਤਸ਼ਾਹੀ ਦੇ ਪ੍ਰਬੰਧਕਾਂ ਵਲੋਂ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
           ਇਸ ਮੌਕੇ ਨਿਸ਼ਾਨ ਸਿੰਘ ਟੋਨੀ, ਚਮਕੋਰ ਸਿੰਘ ਹਾਡਾਂ, ਬੱਬੂ ਤਾਜ ਪੈਲੇਸ, ਗਗਨਦੀਪ ਸਿੰਘ, ਪ੍ਰਧਾਨ ਸੁਖਦੇਵ ਸਿੰਘ, ਰਜਿੰਦਰ ਕੈਫ਼ੀ, ਹਰਨੇਕ ਸਿੰਘ, ਸੋਨੀ ਖਡਿਆਲੀਆ, ਚਮਕੌਰ ਹਾਂਡਾ, ਮਨਪ੍ਰੀਤ ਬੜੈਚ, ਜਗਦੇਵ ਸਿੰਘ ਜੱਗਾ, ਪਰਮਾਨੰਦ ਕਾਂਸਲ, ਸੁਰੇਸ਼ ਕੁਮਾਰ, ਹੈਪੀ ਹੰਜਰਾ, ਹਰੀਓਮ ਗਰਗ, ਮਨੀਸ਼ ਕੁਮਾਰ, ਬਲਜੀਤ ਸਿੰਘ, ਮਲਕੀਤ ਥਿੰਦ ਆਦਿ ਮੌਜੂਦ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …