Sunday, September 27, 2026

ਬੇਟੀ ਬਚਾਓ ਮੁਹਿੰਮ ਤਹਿਤ ਨੁੱਕੜ ਨਾਟਕ ਦਾ ਆਯੋਜਨ

ਕਪੂਰਥਲਾ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬੇਟੀ ਬਚਾਓ ਮੁਹਿੰਮ ਤਹਿਤ ਸਿਹਤ ਵਿਭਾਗ PPNJ2802202025ਵੱਲੋਂ ਬਲਾਕ ਟਿੱਬਾ ਦੇ ਅਧੀਨ ਪੈਂਦੇ ਪਿੰਡ ਕਮਾਲਪੁਰ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ।ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਸੀਨੀਅਰ ਮੈਡੀਕਲ ਅਫਸਰ ਕਮਿਊਨਿਟੀ ਹੈਲਥ ਸੈਂਟਰ ਟਿੱਬਾ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜਰ ਹੋਏ।ਸਾਂਝ ਕਲਾ ਮੰਚ ਦੇ ਕਲਾਕਾਰਾਂ ਵੱਲੋਂ ਖੇਡੇ ਗਏ ਇਸ ਨਾਟਕ ਦੌਰਾਨ ਸਮਾਜ ਵਿੱਚ ਬੇਟੀਆਂ ਨਾਲ ਜਨਮ ਤੋਂ ਹੀ ਹੋਣ ਵਾਲੇ ਭੇਦਭਾਵ ਨੂੰ ਦਰਸਾਇਆ ਗਿਆ।ਨਾਟਕ ਇਹ ਸੰਦੇਸ਼ ਦਿੰਦਾ ਹੋਇਆ ਖਤਮ ਹੋਇਆ ਕਿ ਵਰਤਮਾਨ ਸਮੇਂ ਵਿੱਚ ਧੀਆਂ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਬਲਕਿ ਅਜੋਕੇ ਯੁੱਗ ਵਿੱਚ ਹਰ ਖੇਤਰ ਵਿੱਚ ਮੋਹਰੀ ਧੀ ਨੂੰ ਘਰ ਵਿੱਚ, ਸਮਾਜ ਵਿੱਚ ਬਰਾਬਰ ਦਾ ਹੱਕ ਮਿਲਣਾ ਚਾਹੀਦਾ ਹੈ।
                ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਨੇ ਕਿਹਾ ਕਿ ਬੇਟੀਆਂ ਪ੍ਰਤੀ ਰੂੜੀਵਾਦੀ ਮਾਨਸਿਕਤਾ ਨੂੰ ਬਦਲਣ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਪਏਗਾ।ਡਾ. ਸੁਖਵਿੰਦਰ ਕੌਰ ਨੇ ਕਿਹਾ ਕਿ ਬੇਟੀਆਂ ਅੱਜ ਦੇ ਯੁੱਗ ਵਿੱਚ ਕਿਸੇ ਤੋਂ ਘੱਟ ਨਹੀਂ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਖੁਦ ਆਵਾਜ ਬੁਲੰਦ ਕਰਨ ਤੋਂ ਪਿੱਛੇ ਨਹੀਂ ਹੱਟਣਾ ਚਾਹੀਦਾ।ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ. ਚਰਨਜੀਤ ਨੇ ਹਾਜਰੀਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਇਸ ਜਾਗਰੂਕਤਾ ਸੰਦੇਸ਼ ਨੂੰ ਅੱਗੇ ਵੀ ਪਹੁੰਚਾਉਣ।
               ਇਸ ਮੌਕੇ ਤੇ ਬੀ.ਈ.ਈ ਰਵਿੰਦਰ ਜੱਸਲ,ਸਿਹਤ ਵਿਭਾਗ ਦੇ ਕਰਮਚਾਰੀ ਤੇ ਪਿੰਡ ਵਾਸੀ ਹਾਜਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …