ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਗੋਬਿੰਦ ਸਿੰਘ ਲੌਂਗੋਵਾਲ ਬੀਤੇ ਕੱਲ੍ਹ ਗਵਾਲੀਅਰ ਦੇ ਕਿਲ੍ਹੇ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਤੇ ਦਰਸ਼ਨ ਸਿੰਘ ਪੀ.ਏ ਵੀ ਮੌਜੂਦ ਸਨ।
ਇਸ ਦੌਰਾਨ ਉਨ੍ਹਾਂ ਨੇ ਕਾਰਸੇਵਾ ਖਡੂਰ ਸਾਹਿਬ ਵਾਲੇ ਬਾਬਾ ਗੁਰਪ੍ਰੀਤ ਸਿੰਘ ਅਤੇ ਸਥਾਨਕ ਸਿੱਖ ਆਗੂਆਂ ਨਾਲ ਮੁਲਾਕਾਤ ਕਰਕੇ ਪੰਥਕ ਵਿਚਾਰਾਂ ਕੀਤੀਆਂ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਨੇ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਨੂੰ ਅਗਲੇ ਸਮਿਆਂ ਦੌਰਾਨ ਆ ਰਹੀਆਂ ਸ਼ਤਾਬਦੀਆਂ ਸਬੰਧੀ ਪ੍ਰੇਰਿਤ ਕੀਤਾ।ਵੱਡੀ ਗਿਣਤੀ ‘ਚ ਸੰਗਤਾਂ ਨੇ ਜਿਥੇ ਲੌਂਗੋਵਾਲ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਭਰਵਾਂ ਸਵਾਗਤ ਕੀਤਾ।ਜਸਟਿਸ ਐਸ.ਐਸ ਆਹਲੂਵਾਲੀਆ ਨੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਜਥੇਦਾਰ ਨਾਲ ਮੁਲਾਕਾਤ ਕੀਤੀ।ਸ਼ਤਾਬਦੀਆਂ ਦੇ ਸਬੰਧ ‘ਚ ਮੱਧ ਪ੍ਰਦੇਸ਼ ਵਿਖੇ ਵੀ ਵਿਸ਼ੇਸ਼ ਤੌਰ ਸਮਾਗਮ ਕਰਵਾਏ ਜਾਣਗੇ।ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਪ੍ਰੀਤ ਸਿੰਘ ਤੇ ਜਸਟਿਸ ਐਸ.ਐਸ ਆਹਲੂਵਾਲੀਆ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਗਸੀਰ ਸਿੰਘ ਮਾਂਗੇਆਣਾ ਤੇ ਦਰਸ਼ਨ ਸਿੰਘ ਪੀ.ਏ ਨੂੰ ਸਨਮਾਨਿਤ ਕੀਤਾ ਗਿਆ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media