ਲੌਂਗੋਵਾਲ, 29 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਫੇਮਜ਼ ਫਿਲਮੀ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਸਿੰਗਲ ਟਰੈਕ
‘ਸਭ ਲੋਕ ਜਿੰਨ੍ਹਾਂ ਤੇ ਹੱਸਦੇ ਨੇ, ਮੈ ਉਹਨਾਂ ਦੇ ਨਾਲ ਹੱਸਦਾ ਹਾਂ’ ਲੈ ਕੇ ਸਰੋਤਿਆਂ ਦੀ ਕਚਹਿਰੀ ਵਿੱਚ ਹਾਜ਼ਰ ਹੋਇਆ ਹੈ।ਇਸ ਗੀਤ ਦੇ ਰਚੇਤਾ ਨਾਮਵਰ ਗੀਤਕਾਰ ਕੁਲਦੀਪ ਕੰਡਿਆਰਾ ਹਨ।ਗੀਤ ਦਾ ਵੀਡੀਓ ਨਾਮੀ ਵੀਡੀਓ ਡਾਇਰੈਕਟਰ ਸੁਖਰਾਜ ਰੰਧਾਵਾ ਨੇ ਤਿਆਰ ਕੀਤਾ ਹੈ।ਜੋ ਪੰਜਾਬ ਦੇ ਪਿੰਡ ਹਸਨਪੁਰ ਦੀ ਮਨੁੱਖਤਾ ਦੀ ਸੇਵਾ ਸੁਸਾਇਟੀ ‘ਤੇ ਫਿਲਮਾਇਆ ਗਿਆ ਹੈ।ਇਸ ਸੇਵਾ ਸੁਸਾਇਟੀ ‘ਚ ਰਹਿਣ ਵਾਲੇ ਬੱਚਿਆਂ ਅਤੇ ਬਜ਼ੁਰਗਾਂ ‘ਤੇ ਵੀਡੀਓ ਤਿਆਰ ਕੀਤੀ ਗਈ।
ਟਰੈਕ ਰਲੀਜ਼ ਸਮੇਂ ਪਿੰਡ ਹਸਨਪੁਰ ਪੁੱਜੇ ਗਾਇਕ ਕਰਮਜੀਤ ਅਨਮੋਲ ਨੇ ਕਿਹਾ ਕਿ ਸਮਾਜ ਭਲਾਈ ਸੰਸਥਾ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਤੋਂ ਉਹ ਬੜੇ ਪ੍ਰਭਾਵਿਤ ਹੋਏ।ਉਨਾਂ ਕਿਹਾ ਕਿ ਗੁਰਪ੍ਰੀਤ ਸਿੰਘ ਵਰਗੇ ਨੇਕ ਇਨਸਾਨ ਬਹੁਤ ਘੱਟ ਮਿਲਦੇ ਹਨ।ਜਿਸ ਨੇ ਆਪਣੀ ਨਿੱਜੀ ਜਮੀਨ ‘ਤੇ ਮਨੁੱਖਤਾ ਦਾ ਘਰ ਉਸਾਰ ਕੇ ਅਨੇਕਾਂ ਜਰੂਰਤਮੰਦ ਲੋਕਾਂ ਨੂੰ ਸਹਾਰਾ ਦਿੱਤਾ ਹੈ।ਸਾਨੂੰ ਵੀ ਅਜਿਹੇ ਸਮਾਜ ਸੇਵਾ ਦੇ ਕੰਮਾਂ ਵਿਚ ਸਹਿਯੋਗ ਕਰਨਾ ਚਾਹੀਦਾ ਹੈ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media