ਲੌਂਗੋਵਾਲ, 29 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਬੱਚਿਆਂ ਲਈ ਚੈਸ ਮੁਕਾਬਲਾ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਚੈਸ ਕੋਚ ਹਰਿੰਦਰ ਸ਼ਰਮਾ ਨੇ ਦੱਸਿਆ ਕਿ ਮੁਕਾਬਲੇ ਵਿੱਚ ਤੀਜੀ ਜਮਾਤ ਦੀ ਵਿਦਿਆਰਥਣ ਅਨੰਨਿਆ ਅਤੇ ਨਵਦੀਪ, ਚੌਥੀ ਜਮਾਤ ਦੀ ਪਰਿਨਿਤੀ, ਪੰਜਵੀਂ ਜਮਾਤ ਦੇ ਮਨਮੀਤ ਅਤੇ ਛੇਵੀਂ ਜਮਾਤ ਦੇ ਦਰਪਣ ਨੇ ਪਹਿਲਾ ਸਥਾਨ ਹਾਸਲ ਕੀਤਾ।ਸਾਰੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਇਸ ਮੌਕੇ ਸਕੂਲ ਅਧਿਆਪਕਾਵਾਂ ਪ੍ਰੀਤੀ ਸ਼ਰਮਾ, ਨਿਸ਼ਾ ਮਿੱਤਲ, ਸੁਨੀਲ ਕੁਮਾਰ, ਵਿਜੇਤਾ, ਚਿੰਕੀ, ਮਨਪ੍ਰੀਤ ਸ਼ਰਮਾ, ਗੁਰਪ੍ਰੀਤ ਕੌਰ, ਪ੍ਰਭਜੋਤ ਕੌਰ, ਪ੍ਰਿਆ ਸ਼ਰਮਾ, ਰਣਜੀਤ ਬਰਾੜ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …