ਲੌਂਗੋਵਾਲ, 29 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਭਿਆਨਕ ਵੈਨ ਹਾਦਸੇ ਵਿੱਚ ਹੋਈ ਚਾਰ ਮਾਸੂਮ ਬੱਚਿਆਂ ਦੀ ਮੌਤ ਅਤੇ ਜ਼ਖਮੀਆਂ ਦੇ ਪੀੜਤ ਪਰਿਵਾਰਾਂ ਨੂੰ ਇਨਸ਼ਾਫ ਦਿਵਾਉਣ ਲਈ ਇਲਾਕੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਵਲੋਂ ਲੌਂਗੋਵਾਲ ਦੀ ਤਹਿਸੀਲ ਕੰਪਲੈਕਸ ਵਿਖੇ ਰੋਸ ਮੁਜ਼ਾਹਰਾ 5 ਮਾਰਚ ਨੂੰ ਕੀਤਾ ਜਾਵੇਗਾ।ਐਕਸ਼ਨ ਕਮੇਟੀ ਦੇ ਕਨਵੀਨਰ ਕਮਲਜੀਤ ਸਿੰਘ ਵਿੱਕੀ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਸਵਿੰਦਰ ਸਿੰਘ ਸੋਮਾ, ਡੈਮੋਕਰੇਟਿਕ ਟੀਚਰਜ ਫਰੰਟ ਦੇ ਬਲਵੀਰ ਚੰਦ ਲੌਂਗੋਵਾਲ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਲੌਂਗੋਵਾਲ, ਕ੍ਰਾਂਤੀਕਾਰੀ ਪੈਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਸਿੰਘ ਲੱਖੀ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੁਝਾਰ ਸਿੰਘ ਲੌਂਗੋਵਾਲ, ਕਾ. ਮੰਗਤ ਰਾਮ ਅਤੇ ਕਾ. ਸ਼ੱਤਪਾਲ ਸਿੰਘ ਨੇ ਦੱਸਿਆ ਕਿ ਵੈਨ ਹਾਦਸੇ ਦੇ ਜਿਮੇੰਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ, ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਤੇ ਐਮਰਜੈਂਸੀ ਸੇਵਾਵਾਂ ਬਹਾਲ ਕਰਵਾਉਣ ਲਈ ਅਤੇ ਸਕੂਲਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਖਸਤਾ ਹਾਲਾਤ ਸੁਧਾਰਨ ਲਈ ਇਹ ਸੰਘਰਸ਼ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਏਨੇ ਵੱਡੇ ਦਰਦਨਾਕ ਹਾਦਸੇ ਤੇ ਸਿਰਫ ਮੁਆਵਜ਼ੇ ਤੱਕ ਹੀ ਸੀਮਤ ਰੱਖਣਾ ਬੇਹੱਦ ਨਿਰਾਸ਼ਾਜਨਕ ਅਤੇ ਨਿੰਦਣਯੋਗ ਹੈ ।
ਆਗੂਆਂ ਨੇ ਕਿਹਾ ਕਿ ਸਕੂਲ ਵੈਨ ਹਾਦਸੇ ਦੀ ਮੈਜਿਸਟ੍ਰੇਟੀ ਜਾਂਚ ਕਰਵਾਉਣ ਲਈ ਹਾਈਕੋਰਟ ‘ਚ ਜਨਹਿਤ ਪਟੀਸ਼ਨ ਪਾ ਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਚ ਖੜਾ ਕਰਨ ਲਈ ਵੀ ਐਕਸ਼ਨ ਕਮੇਟੀ ਚਾਰਾਜ਼ੋਈ ਕਰੇਗੀ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media