ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ
ਪਾਲਣ ਅਤੇ ਸ਼ਹਿਦ ਦੀ ਸ਼ੁਧਤਾ ਨੂੰ ਮਾਪਣ ਦੇ ਤਰੀਕਿਆਂ ’ਤੇ ਇਕ ਵਰਕਸ਼ਾਪ ਜ਼ਿਲ੍ਹਾ ਸਿਖਲਾਈ ਅਫ਼ਸਰ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਲਗਾਈ ਗਈ। ਜਿਸ ’ਓ ਜੂਆਲੋਜੀ ਵਿਭਾਗ ਦੇ ਐਮ.ਐਸ.ਸ ਅਤੇ ਬੀ.ਐਸ.ਸੀ (ਮੈਡੀਕਲ) ਦੇ 130 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ।
ਮੁੱਖ ਮਹਿਮਾਨ ਵਜੋਂ ਪੁੱਜੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ ਨੂੰ ਇਕ ਕਿੱਤੇ ਦੇ ਤੌਰ ’ਤੇ ਅਪਣਾ ਕੇ ਆਤਮ ਨਿਰਭਰ ਹੋ ਸਕਦੇ ਹਨ।ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਨੇ ਵਿਦਿਆਰਥੀਆਂ ਨੂੰ ਸ਼ਹਿਦ ਦੀਆਂ ਮੱਖੀਆਂ ਦੀਆਂ ਕਿਸਮਾਂ, ਉਨ੍ਹਾਂ ਦੇ ਜੀਵਨ ਚੱਕਰ, ਮੱਖੀਆਂ ਵਲੋਂ ਸ਼ਹਿਦ ਬਣਾਉਣ ਦੇ ਤਰੀਕੇ ਅਤੇ ਸ਼ਹਿਦ ਕੱਢਣ ਦੇ ਤਰੀਕੇ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਪੂਰੀ ਤਰ੍ਹਾਂ ਨਾਲ ਸਮਝਾਇਆ।ਕਾਲਜ ਦੇ ਖੇਤੀਬਾੜੀ ਵਿਭਾਗ ਨਾਲ ਸਬੰਧਿਤ ਪ੍ਰੋ: ਗੁਰਲੀਨ ਕੌਰ ਨੇ ਬਕਸੇ ਦੀ ਸਾਂਭ-ਸੰਭਾਲ ਅਤੇ ਸਫ਼ਾਈ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫ਼ਸਰ (ਕੈਮੀਕਲ) ਮਲਵਿੰਦਰ ਸਿੰਘ ਅਤੇ ਸਹਿਯੋਗੀਆਂ ਵਰੁਣ ਅਤੇ ਪ੍ਰਦੀਪ ਕੁਮਾਰ ਨੇ ਸ਼ਹਿਦ ਦੀ ਸ਼ੁਧਤਾ ਨੂੰ ਲੈਬ ’ਚ ਪਰਖਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।ਜੂਆਲੋਜੀ ਵਿਭਾਗ ਦੇ ਮੁੱਖੀ ਡਾ. ਜਸਜੀਤ ਕੌਰ ਰੰਧਾਵਾ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਮੰਤਵ ਵਿਦਿਆਰਥੀਆਂ ਨੂੰ ਸਿਲੇਬਸ ਮੁਤਾਬਿਕ ਕਿੱਤਾ ਮੁੱਖੀ ਪ੍ਰੈਕਟੀਕਲ ਕਰਵਾਉਣਾ ਹੈ।
ਇਸ ਮੌਕੇ ਡਾ. ਸਵਿੰਦਰ ਸਿੰਘ, ਡਾ. ਜ਼ੋਰਾਵਰ ਸਿੰਘ, ਡਾ. ਅਮਨਦੀਪ ਸਿੰਘ, ਰਾਜਬੀਰ ਕੌਰ, ਕਿਰਨਦੀਪ ਕੌਰ ਆਦਿ ਵਿਦਿਆਰਥੀ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media