ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਾਕੀ ਉਲੰਪੀਅਨ ਬਲਬੀਰ ਸਿੰਘ ਕੁਲਾਰ ਅਤੇ ਦਰੋਣਾਚਾਰੀਆ ਪੁਰਸਕਾਰ ਜੇਤੂ ਭਾਰਤੀ
ਅਥਲੈਟਿਕਸ ਦੇ ਸਾਬਕਾ ਚੀਫ ਕੋਚ ਜੋਗਿੰਦਰ ਸਿੰਘ ਸੈਣੀ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਨੇ ਆਪੋ ਆਪਣੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਕੌਮ ਦਾ ਨਾਮ ਰੌਸ਼ਨ ਕੀਤਾ।ਬਲਬੀਰ ਸਿੰਘ ਵੱਲੋਂ ਹਾਕੀ ਖੇਡ ਵਿਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਨੇ ਭਾਰਤੀ ਹਾਕੀ ਟੀਮ ਵਿਚ ਹੁੰਦਿਆਂ ਕਈ ਪ੍ਰਾਪਤੀਆਂ ਕੀਤੀਆਂ।ਬਲਬੀਰ ਸਿੰਘ ਨਵੇਂ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਰੋਣਾਚਾਰੀਆ ਐਵਾਰਡੀ ਜੋਗਿੰਦਰ ਸਿੰਘ ਸੈਣੀ ਨੂੰ ਵੀ ਸਿੱਖ ਕੌਮ ਦਾ ਮਾਣ ਦੱਸਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ।ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਦੇ ਚਲਾਣੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਡੂੰਘੇ ਅਫ਼ਸੋਸ ਪ੍ਰਗਟਾਵਾ ਕਰਦੀ ਹੈ ਅਤੇ ਪਰਿਵਾਰ ਨਾਲ ਹਮਦਰਦੀ ਰੱਖਦੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media