Sunday, December 22, 2024

ਸਰਸਵਤੀ ਵਿਦਿਆ ਮੰਦਰ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਵਿਖੇ ਡਾ. ਭੀਮ ਸੇੈਨ PPNJ0303202004ਕਾਂਸਲ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਸੁਰੂਆਤ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ।ਉਸ ਤੋ ਬਾਅਦ ਮਾਰਚ ਪਾਸਟ ਪਰੇਡ ਦੇ ਨਾਲ-ਨਾਲ ਮਿਸ਼ਾਲ, ਸਲਾਮੀ ਅਤੇ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ ਗਈ।ਸਪੋਰਟਸ ਮੀਟ ਵਿਚ ਵਾਲੀਵਾਲ, ਖੋ-ਖੋ, 100 ਮੀਟਰ ਰੇਸ, 200 ਮੀਟਰ ਰੇਸ, 400 ਮੀਟਰ ਰੇਸ, ਰਿਲੇਅ ਰੇਸ, ਸ਼ਾਟਪੁੱਟ, ਲੰਬੀ ਛਾਲ, ਉਚੀ ਛਾਲ, ਰੱਸਾਰਸ਼ੀ, ਡਿਸਕਸ ਥੋ੍ਰਅ, ਕ੍ਰਿਕਟ, ਕਬੱਡੀ ਆਦਿ ਖੇਡਾਂ ਕਰਵਾਈਆਂ ਗਈਆਂ।ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।
           ਅੰਤ ਵਿਚ ਡਾ. ਭੀਮ ਸੇਨ ਕਾਂਸਲ ਨੇ ਝੰਡਾ ਉਤਾਰਨ ਦੀ ਰਸਮ ਅਦਾ ਕੀਤੀ ਗਈ ਅਤੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੋਕੇ ਕੋਚ ਪਰਮਜੀਤ ਸਿੰਘ, ਅਵਤਾਰ ਸਿੰਘ, ਮਨਜਿੰਦਰ ਸਿੰਘ, ਗੁਰਜੰਟ ਕੋਰ, ਅਸ਼ੋਕ ਕੁਮਾਰ, ਗਗਨਪ੍ਰੀਤ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …