Friday, May 15, 2026

ਸੁਖਜਿੰਦਰ ਹੇਰ ਸਰਬੱਤ ਦਾ ਭਲਾ ਟਰੱਸਟ ਦੀ ਅੰਮ੍ਰਿਤਸਰ ਇਕਾਈ ਪ੍ਰਧਾਨ ਬਣੇ

ਸੁਖਦੀਪ ਸਿੱਧੂ ਮਾਝਾ ਖੇਤਰ ਲਈ ਸਲਾਹਕਾਰ ਨਿਯੁੱਕਤ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਬਿਨਾਂ ਕਿਸੇ ਭੇਦ-ਭਾਵ ਦੇ ਹਰ ਨਸਲ, ਜਾਤ, ਰੰਗ ਤੇ ਧਰਮ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਦੀ PPNJ0303202009ਬਦੌਲਤ ਪੂਰੀ ਦੁਨੀਆਂ ਅੰਦਰ ਆਪਣੀ ਨਿਵੇਕਲੀ ਪਛਾਣ ਬਣਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਮਾਜ ਸੇਵਕ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਦਾ ਪੁਨਰਗਠਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਟਰੱਸਟ ਦੇ ਸੰਵਿਧਾਨ ਅਨੁਸਾਰ ਤਿੰਨ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਜ਼ਿਲ੍ਹਾ ਇਕਾਈਆਂ ਦਾ ਪੁਨਰਗਠਨ ਕੀਤਾ ਜਾ ਰਿਹਾ ਹੈ। ਜਿਸ ਤਹਿਤ ਟਰੱਸਟ ਵੱਲੋਂ ਕੁੱਝ ਦਿਨ ਪਹਿਲਾਂ ਹੀ ਨਵੇਂ ਥਾਪੇ ਗਏ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ ਅਤੇ ਟਰੱਸਟ ਦੇ ਮੀਡੀਆ ਸਲਾਹਕਾਰ ਰਵਿੰਦਰ ਸਿੰਘ ਰੌਬਿਨ ਦੀ ਦੇਖ-ਰੇਖ `ਚ ਸਮੁੱਚੀ ਕਮੇਟੀ ਵੱਲੋਂ ਸਰਬਸੰਮਤੀ ਨਾਲ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਹੈ।
            ਉਨ੍ਹਾਂ ਦੱਸਿਆ ਕਿ ਨਵੀਂ ਚੁਣੀ ਗਈ ਕਮੇਟੀ `ਚ ਸੁਖਜਿੰਦਰ ਸਿੰਘ ਹੇਰ ਮੁੜ ਜ਼ਿਲ੍ਹਾ ਪ੍ਰਧਾਨ, ਮਨਪ੍ਰੀਤ ਸਿੰਘ ਸੰਧੂ ਜਨਰਲ ਸਕੱਤਰ, ਸ਼ਿਸ਼ਪਾਲ ਸਿੰਘ ਲਾਡੀ ਮੀਤ ਪ੍ਰਧਾਨ, ਨਵਜੀਤ ਸਿੰਘ ਘਈ ਵਿੱਤ ਸਕੱਤਰ, ਜਦਕਿ ਹਰਜਿੰਦਰ ਸਿੰਘ ਮੁੱਧ ਤੇ ਬਲਵਿੰਦਰ ਕੌਰ ਸੰਯੁਕਤ ਸਕੱਤਰ ਚੁਣੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਪਰੋਕਤ ਅਹੁਦੇਦਾਰਾਂ ਨੂੰ ਚੁਣਨ ਤੋਂ ਇਲਾਵਾ ਜ਼ਿਲ੍ਹਾ ਕਮੇਟੀ ਮੈਂਬਰਾਂ ਦੀ ਵੀ ਚੋਣ ਕੀਤੀ ਗਈ ਹੈ।ਟਰੱਸਟ ਦੇ ਨਵੇਂ ਚੁਣੇ ਗਏ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਬਾਕੀ ਅਹੁਦੇਦਾਰਾਂ ਨੇ ਚੋਣ ਕਮੇਟੀ ਦਾ ਉਨ੍ਹਾਂ ਤੇ ਭਰੋਸਾ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਸ਼ਵਾਸ਼ ਦਿਵਾਉਂਦੇ ਹਨ ਕਿ ਡਾ.ਐਸ.ਪੀ.ਸਿੰਘ ਓਬਰਾਏ ਦੀ ਯੋਗ ਰਹਿਮੁਨਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਿਹਤ ਤੇ ਸਿੱਖਿਆ ਸਮੇਤ ਹੋਰਨਾਂ ਸਾਰੇ ਹੀ ਖੇਤਰਾਂ ਅੰਦਰ ਚਲਾਏ ਜਾ ਰਹੇ ਸੇਵਾ ਕਾਰਜਾਂ ਦਾ ਲਾਭ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਤੱਕ ਪੁਚਾਉਣ ਲਈ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ।
             ਇੱਥੇ ਇਹ ਦੱਸਣਯੋਗ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੁਨੀਆਂ ਦਾ ਇੱਕ ਅਜਿਹਾ ਵਾਹਦ ਟਰੱਸਟ ਹੈ ਜੋ ਦਾਨ ਦੇ ਰੂਪ ਵਿੱਚ ਕਿਸੇ ਕੋਲੋਂ ਇੱਕ ਵੀ ਪੈਸਾ ਇਕੱਠਾ ਨਹੀਂ ਕਰਦਾ, ਸਗੋਂ ਇਸ ਟਰੱਸਟ ਦਾ ਸਾਲਾਨਾ ਬਜਟ ਜੋ ਕਿ ਕਰੋੜਾਂ `ਚ ਹੁੰਦਾ ਹੈ ਉਹ ਸਾਰਾ ਡਾ.ਐੱਸ.ਪੀ. ਸਿੰਘ ਉਬਰਾਏ ਹੀ ਆਪਣੀ ਨੇਕ ਕਮਾਈ `ਚੋਂ ਕਰਦੇ ਹਨ।
           ਇਸ ਮੌਕੇ ਉਪਰੋਕਤ ਤੋਂ ਇਲਾਵਾ ਟਰੱਸਟ ਦੇ ਸੀਨੀਅਰ ਮੈਂਬਰ ਆਰਟਿਸਟ ਸ਼ਿਵਦੇਵ ਸਿੰਘ ਬੱਲ, ਜਗਦੇਵ ਸਿੰਘ ਛੀਨਾ, ਪਲਵਿੰਦਰ ਸਿੰਘ ਸਰਹਾਲਾ, ਅਮਰਜੀਤ ਸਿੰਘ ਸੰਧੂ, ਹਰਜਿੰਦਰ ਸਿੰਘ ਹੇਰ, ਨਵਜੀਤ ਕੌਰ, ਆਸ਼ਾ ਤਿਵਾੜੀ ਆਦਿ ਵੀ ਮੌਜੂਦ ਸਨ ।

Check Also

ਅਗਨੀਵੀਰ ਪ੍ਰੀਖਿਆ 1 ਜੂਨ ਤੋਂ, ਐਡਮਿਟ ਕਾਰਡ 15 ਮਈ ਤੋਂ ਉਪਲੱਬਧ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ …