ਸਮਰਾਲਾ, 3 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਦੀ ਚੰਗੀ ਕਾਰਗੁਜਾਰੀ ਤੋਂ ਖੁਸ਼ ਹੋ ਕੇ ਪਿੰਡ
ਮੁਸ਼ਕਾਬਾਦ ਦੇ ਵਸਨੀਕ ਅਮਰ ਸਿੰਘ ਚੇਅਰਮੈਨ ਸ਼ੂਗਰ ਮਿੱਲ ਬੁੱਢੇਵਾਲ ਲੁਧਿਆਣਾ ਤੇ ਉਨ੍ਹਾਂ ਦੇ ਖਾਲਸਾ ਪਰਿਵਾਰ ਵਲੋਂ ਸਕੂਲ ਲਈ ਇੱਕ ਲੱਖ ਗਿਆਰਾਂ ਹਜ਼ਾਰ ਦੀ ਵੱਡੀ ਰਾਸ਼ੀ ਦਾਨ ਵਜੋਂ ਦਿੱਤੀ ਗਈ।ਸਕੂਲ ਵਿੱਚ ਕਰਵਾਏ ਗਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਅਧਿਆਪਕ ਅਸ਼ਵਨੀ ਕੁਮਾਰ ਨੇ ਇਸ ਦਾਨੀ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਦਾਨੀ ਪਰਿਵਾਰਾਂ ਦੀ ਮਦਦ ਨਾਲ ਹੀ ਸਰਕਾਰੀ ਸਕੂਲਾਂ ਦੀ ਦਿੱਖ ਬਦਲੀ ਹੈ।ਅਮਰ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦਾ ਪਰਿਵਾਰ ਅੱਗੇ ਵੀ ਇਸ ਸਕੂਲ ਦੀ ਤਰੱਕੀ ਲਈ ਮਦਦ ਕਰਦਾ ਰਹੇਗਾ।ਕਿਉਂਕਿ ਉਨ੍ਹਾਂ ਦਾ ਸੁਫ਼ਨਾ ਹੈ ਕਿ ਪਿੰਡ ਦੇ ਬੱਚੇ ਵਧੀਆ ਅਤੇ ਉਸਾਰੂ ਵਿਦਿਆ ਹਾਸਲ ਕਰਕੇ ਚੰਗੇ ਅਹੁਦਿਆਂ ‘ਤੇ ਬਿਰਾਜਮਾਨ ਹੋਣ।ਉਨ੍ਹਾਂ ਸਕੂਲ ਦੇ ਮਿਹਨਤੀ ਅਧਿਆਪਕਾਂ ਦੀ ਵੀ ਤਾਰੀਫ ਕੀਤੀ।ਸਕੂਲ ਅਧਿਆਪਕ ਹਰਮਨਦੀਪ ਸਿੰਘ ਮੰਡ ਨੇ ਦਾਨੀ ਪਰਿਵਾਰ ਅਤੇ ਆਏ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਗੀਤਾ ਰਾਣੀ, ਹਰਮਨਦੀਪ ਸਿੰਘ ਮੰਡ, ਬਲਜੀਤ ਸਿੰਘ ਮੁਸ਼ਕਾਬਾਦ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media