ਧੂਰੀ, 4 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਾਊਟਰ ਲਗਾ ਕੇ ਆਮ ਆਦਮੀ ਪਾਰਟੀ ਨਾਲ ਜੂੜਨ ਲਈ ਪਾਰਟੀ
ਵਲੋਂ ਜਾਰੀ ਕੀਤੇ ਗਏ ਨੰਬਰ ‘ਤੇ ਮਿਸ ਕਾਲ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ।ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਆਗੂ ਡਾ. ਅਨਵਰ ਭਸੋੜ ਨੇ ਕਿਹਾ ਕਿ ਦੇਸ਼ ਨੂੰ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਮੁਹਿੰਮ ਨੂੰ ਹਲਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਪੰਜਾਬ ‘ਚ ਆਮ ਆਦਮ ਪਾਰਟੀ ਦੀ ਸਰਕਾਰ ਬਣਾਊਣ ਲਈ ਉਤਾਵਲੇ ਹਨ।ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਅਕਾਲੀ ਭਾਜਪਾ ਅਤੇ ਕਾਂਗਰਸ ਤੋ ਮੋਹ ਭੰਗ ਹੋ ਚੁੱਕਾ ਹੈ।ਇਸ ਮੋਕੇ ਅਮਰਦੀਪ ਸਿੰਘ ਧਾਂਦਰਾ ਅਬਜਰਬਰ ਅਮਰਗੜ੍ਹ , ਗੁਰਦੇਵ ਸਿੰਘ ਸੰਘਾਲੀ ਕੋ ਕੋਆਡੀਨੇਟਰ ਅਮਰਗੜ੍ਹ, ਪ੍ਰੀਤ ਧੂਰੀ, ਕਰਮਜੀਤ ਸਿੰਘ, ਸਿਕੰਦਰ ਆਸਟਰੇਲੀਆ ਅਤੇ ਸੰਨੀ ਘਨੋਰ ਸਮੇਤ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media