ਜੰਡਿਆਲਾ ਗੁਰੂ, 4 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਲੰਮੇ ਸਮੇਂ ਤੋਂ ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਨੂੰ ਰਾਹਤ ਦੇਣ ਲਈ ਹਲਕਾ
ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਬਾਈਪਾਸ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਸੀ।ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਇਸ ਸਾਲ ਦੇ ਬਜ਼ਟ ਵਿੱਚ ਮਤਾ ਪਾਸ ਕਰਕੇ ਬਾਈਪਾਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਬਾਈਪਾਸ ਦੀ ਮਿਲੀ ਮਿਲ ਜਾਣ ‘ਤੇ ਕੌਂਸਲਰ ਰਣਧੀਰ ਸਿੰਘ ਮਲਹੋਤਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕੀਤਾ।ਇਸ ਮੌਕੇ ਉਹਨਾਂ ਨਾਲ ਭੁਪਿੰਦਰ ਸਿੰਘ ਹੈਪੀ ਕੌਂਸਲਰ, ਐਡਵੋਕੇਟ ਅਮਨਦੀਪ ਸਿੰਘ, ਪਰਮਦੀਪ ਸਿੰਘ ਮਲਹੋਤਰਾ, ਸਰਬਜੋਤ ਸਿੰਘ, ਰਘਬੀਰ ਸਿੰਘ ਆਦਿ ਮੌਜੂਦ ਸਨ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media