ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਐਲੂਮਨੀ ਮੀਟ 2020 ਅਤੇ ਕਾਲਜ ਦਾ 128ਵਾਂ ਸਥਾਪਨਾ ਦਿਵਸ 5 ਮਾਰਚ ਦਿਨ
ਵੀਰਵਾਰ ਨੂੰ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੀ ਪ੍ਰਧਾਨਗੀ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਕਰਨਗੇ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਹਿਮ ਯੋਗਦਾਨ ਪਾਉਣਗੇ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ਅਤੇ ਮੈਨੇਜ਼ਮੈਂਟ ਦੁਆਰਾ ਜਾਰੀ ਨਿਰਦੇਸ਼ਾਂ ਮੁਤਾਬਕ ਪੁਰਾਣੇ ਵਿਦਿਆਰਥੀਆਂ ਨੂੰ ਮਿਲ ਕੇ ਕਾਲਜ ਸਬੰਧੀ ਪੁਰਾਤਨ ਪਹਿਲੂਆਂ ਨੂੰ ਜਾਣਨ ਅਤੇ ਉਨ੍ਹਾਂ ਦੇ ਕਾਲਜ ਦੀ ਉਨਤੀ ਅਤੇ ਵਿਕਾਸ ਲਈ ਬੇਸ਼ਕੀਮਤੀ ਵਿਚਾਰ ਸਬੰਧੀ ਕਾਲਜ ਦੇ ਸਥਾਪਨਾ ਦਿਵਸ ਵਾਲੇ ਦਿਨ 5 ਮਾਰਚ 2020 ਨੂੰ 128ਵੇਂ ਸਥਾਪਨਾ ਦਿਵਸ ਮੌਕੇ ‘ਐਲੂਮਨੀ ਮੀਟ 2020’ ਕਰਵਾਈ ਜਾਵੇਗੀ।ਜਿਸ ਵਿੱਚ ਸ਼ਮੂਲੀਅਤ ਲਈ ਦੇਸ਼-ਵਿਦੇਸ਼ ਤੋਂ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਨਾਮਵਰ ਸਖਸ਼ੀਅਤਾਂ ਪੁੱਜ ਰਹੀਆਂ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media