Sunday, August 16, 2026

ਵਿਧਾਨ ਸਭਾ ‘ਚ ਜਨਤਕ ਮੁੱਦਿਆਂ ਨੂੰ ਹਮੇਸ਼ਾਂ ਜੋਰ-ਸ਼ੋਰ ਚੁੱਕਦਾ ਰਹਾਂਗਾਂ – ਅਮਨ ਅਰੋੜਾ

ਸੁਨਾਮ/ ਲੌਂਗੋਵਾਲ, 5 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਹਲਕਾ ਸੁਨਾਮ ਊਧਮ ਸਿੰਘ ਵਾਲਾ ਤੋਂ Aman Aroraਵਿਧਾਇਕ ਅਮਨ ਅਰੋੜਾ ਵਲੋਂ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਸਰਕਾਰੀ ਸਕੂਲ ਦੇ ਬੱਚਿਆਂ ਲਈ ਖਾਣਾ ਬਣਾ ਰਹੇ ਮਿਡ-ਡੇ-ਮੀਲ ਵਰਕਰਾਂ ਦਾ ਮੁੱਦਾ ਬੜੇ ਜੋਰ-ਸ਼ੋਰ ਨਾਲ ਚੁੱਕਿਆ ਗਿਆ।ਜਿਸ ਵਿੱਚ ਮਿਡ-ਡੇ-ਮੀਲ ਵਰਕਰਾਂ ਦੀ ਪੰਜਾਬ ਵਿੱਚ ਪੁੱਛੀ ਗਿਣਤੀ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਕੁੱਲ 42205 ਮਿਡ-ਡੇ-ਮੀਲ ਵਰਕਰ ਕੰਮ ਕਰਦੇ ਹਨ। ਜਿੰਨਾਂ ਦਾ ਮਾਣਭੱਤਾ 1700 ਰੁਪਏ ਪ੍ਰਤੀ ਮਹੀਨਾ ਹੈ।ਜੋ ਸਾਲ ਵਿੱਚ 10 ਵਾਰ ਦਿੱਤਾ ਜਾਂਦਾ ਹੈ।ਮਿਡ-ਡੇ-ਮੀਲ ਵਰਕਰ ਰੋਜਾਨਾ 15.85 ਲੱਖ ਬੱਚਿਆਂ ਦਾ ਖਾਣਾ ਬਣਾਉਂਦੇ ਹਨ।ਜਿੰਨਾਂ ਦਾ ਮਾਣਭੱਤਾ ਵਿੱਤ ਵਿਭਾਗ ਦੀ ਪ੍ਰਵਾਨਗੀ ਤੋਂ ਬਾਅਦ 3000 ਰੁਪਏ ਕਰਨ ਦਾ ਵਿਸ਼ਵਾਸ ਦਿੱਤਾ ਗਿਆ।
            ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਰਾਹੀਂ ਇਸੇ ਸੈਸ਼ਨ ਦੋਰਾਨ ਪੰਜਾਬ ਦੀਆਂ ਸੜਕਾਂ ‘ਤੇ ਮੌਤ ਬਣ ਕੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਦਾ ਮੁੱਦਾ ਉਠਾਇਆ ਗਿਆ ਅਤੇ ਉਹ ਲੋਕਾਂ ਦੇ ਮੁੱਦੇ ਚੁੱਕਣ ਤੋਂ ਇਲਾਵਾ ਉਹ ਕਾਂਗਰਸ ਵਲੋਂ ਚੋਣ ਮਨੋਰਥ ਪੱਤਰ ਵਿੱਚ ਜਨਤਾ ਨਾਲ ਕੀਤੇ ਵਾਅਦਿਆਂ ਸੰਬੰਧੀ ਜਨਤਾ ਨੂੰ ਜਾਗਰੂਕ ਕਰਦੇ ਰਹਿਣਗੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …