Sunday, March 8, 2026

ਮਹਿਲਾ ਆਰੋਗਿਆ ਸਮਿਤੀ ਸੰਮੇਲਨ ‘ਚ ਮੈਂਬਰਾਂ ਨੂੰ ਸਿਹਤ ਸਕੀਮਾਂ ਪ੍ਰਤੀ ਕੀਤਾ ਜਾਗਰੂਕ

ਕਪੂਰਥਲਾ, 6 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਹਿਲਾ ਆਰੋਗੀਆਂ ਸਮਿਤੀ ਸਮੇਲਨ ਦਾ Doctorਆਯੋਜਨ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਕੀਤਾ ਗਿਆ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲ੍ਹਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਰਾਜ ਕਰਨੀ, ਜਿਲ੍ਹਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਤੇ ਡਾ. ਸੁਖਵਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
           ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਨੇ ਦੱਸਿਆ ਕਿ ਅਰਬਨ ਸਲਮ ਖੇਤਰਾਂ ਵਿੱਚ ਮਹਿਲਾ ਆਰੋਗੀਆਂ ਸਮਿਤੀਆਂ ਗਠਿਤ ਕਰਨ ਦਾ ਉਦੇਸ਼ ਸਿਹਤ ਵਿਭਾਗ ਤੇ ਜਨਤਾ ਦੇ ਵਿਚਾਲੇ ਫਰਕ ਨੂੰ ਦੂਰ ਕਰਨਾ ਹੈ। ਉਨ੍ਹਾਂ ਸਮਿਤੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਉਹ ਸਿਹਤ ਵਿਭਾਗ ਦਾ ਸਹਿਯੋਗ ਕਰਨ।
               ਉਨ੍ਹਾਂ ਸਿਹਤ ਵਿਭਾਗ ਵਲੋਂ ਜੱਚਾ ਬੱਚਾ ਨੂੰ ਮਿਲਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ।ਜਿਲ੍ਹਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਨੇ ਟੀਕਾਕਰਣ ਪ੍ਰੋਗਰਾਮ ਅਤੇ ਅਨੀਮੀਆ ਮੁਕਤ ਭਾਰਤ ਸਕੀਮ ਸਬੰਧੀ ਹਾਜਰੀਨ ਨੂੰ ਜਾਗਰੂਕ ਕੀਤਾ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਨੇ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਬੀਮਾਰੀ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜਰੂਰੀ ਹੈ ਕਿ ਹੱਥਾਂ ਨੂੰ ਵਾਰ-ਵਾਰ ਧੋਇਆ ਜਾਵੇ।ਭੀੜ-ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ ਕੀਤਾ ਜਾਏ ਤੇ ਖਾਂਸੀ ਜੁਕਾਮ ਵਾਲੇ ਮਰੀਜ਼ ਤੋਂ ਦੂਰੀ ਬਣਾ ਕੇ ਰੱਖੀ ਜਾਵੇ।
           ਇਸ ਮੌਕੇ ਤੇ ਬੀ.ਈ.ਈ ਰਵਿੰਦਰ ਜੱਸਲ, ਜਿਲ੍ਹਾ ਕਮਿਊਨਟੀ ਮੋਬਲਾਇਜਰ ਪ੍ਰਿਅੰਕਾ ਕੌਸ਼ਲ, ਜਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਜੋਤੀ ਅਨੰਦ, ਡੀ.ਐਸ.ਏ ਸੰਤੋਸ਼ ਕੁਮਾਰੀ, ਏ.ਐਨ.ਐਮਜ਼, ਆਸ਼ਾ ਵਰਕਰ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …