ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ
ਦੁਆਰਾ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ।ਆਲਮ ਇਹ ਹੈ ਕਿ ਰਾਜ ਦੇ ਸਰਕਾਰੀ ਸਕੂਲਾਂ ਦੀਆਂ ਕੁੱਝ ਇਮਾਰਤਾਂ ਖਸਤਾਹਾਲ ਹਨ ਅਤੇ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਬੈਠਣ ਲਈ ਕਮਰੇ, ਸਾਫ ਪੀਣ ਵਾਲੇ ਪਾਣੀ ਆਦਿ ਸਮੇਤ ਹੋਰ ਸਹੂਲਤਾਂ ਦੀ ਕਮੀ ਹੈ।ਅਜਿਹੇ ਵਿਚ ਸਿੱਖਿਆ ਦਾ ਪੱਧਰ ਹੇਠਾਂ ਡਿੱਗਣਾ ਸੁਭਾਵਿਕ ਹੈ।
ਅਰੋੜਾ ਨੇ ਦੱਸਿਆ ਕਿ ਕਸਬਾ ਲੌਂਗੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਈ ਸੂਬੇ ਦੀ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਕਰੋੜਾਂ ਰੁਪਏ ਦੀ ਗਰਾਂਟ ਐਲਾਨੀ ਸੀ ਅਤੇ ਉਸ ਤੋਂ ਬਾਅਦ ਰਾਜ ਵਿੱਚ ਕਾਂਗਰਸ ਦੀ ਸਰਕਾਰ ਆਉਣ ‘ਤੇ ਇਸ ਵਿਚੋਂ ਕੁੱਝ ਫੰਡ ਵੀ ਜਾਰੀ ਕਰ ਦਿੱਤਾ ਗਿਆ ਸੀ।ਹੁਣ ਕਾਂਗਰਸ ਸਰਕਾਰ ਨੂੰ ਵੀ ਸੱਤਾ ਵਿਚ ਆਈ ਨੂੰ 3 ਸਾਲ ਹੋ ਚੁੱਕੇ ਹਨ ਅਤੇ ਇਸ ਸਕੂਲ ਦੀ ਨਵੀਂ ਇਮਾਰਤ ਦੇ ਨਿਰਮਾਣ ਦਾ ਕੰਮ ਲੰਮੇ ਸਮੇਂ ਤੋਂ ਰੁਕਿਆ ਹੋਇਆ ਹੈ।ਜਿਸ ਦਾ ਮੁੱਦਾ ਉਨਾਂ ਵਲੋਂ ਵਿਧਾਨ ਸਭਾ ਵਿੱਚ ਚੁਕਿਆ ਗਿਆ ਤਾਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਇਸ ਸਕੂਲ ਦੀ ਇਮਾਰਤ ਦਾ ਕੰਮ ਆਉਣ ਵਾਲੇ ਇਕ ਸਾਲ ਦੇ ਅੰਦਰ ਪੂਰਾ ਕਰਨ ਦਾ ਵਿਸ਼ਵਾਸ ਦਿੱਤਾ ਅਤੇ ਸਿੱਖਿਆ ਮੰਤਰੀ ਦੇ ਯਕੀਨ ‘ਤੇ ਇਮਾਰਤ ਦੇ ਨਿਰਮਾਣ ਦੀ ਉਮੀਦ ਬੱਝੀ ਗਈ ਹੈ।
ਉਨ੍ਹਾਂ ਕਿਹਾ ਕਿ ਉਹਨਾਂ ਵਲੋਂ ਹਲਕੇ ਦੇ ਲਗਭਗ 6 ਦਰਜਨ ਸਰਕਾਰੀ ਸਕੂੂਾਂ ਵਿਚ ਸਮਾਰਟ ਕਲਾਸ ਰੂਮ ਬਣਾਏ ਜਾ ਚੁੱਕੇ ਹਨ ਤਾਂ ਕਿ ਇਹਨਾ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਰੁਚੀ ਤੇ ਲਗਨ ਪੈਦਾ ਕੀਤੀ ਜਾ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media