Tuesday, November 24, 2026

ਖਾਲਸਾ ਕਾਲਜ ਵਿਖੇ ਸਮਾਜ ਵਿਗਿਆਨ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਆਯੋਜਨ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸਮਾਜ ਵਿਗਿਆਨ ਵਿਭਾਗ ਵਲੋਂ ਸਮਾਜ ਵਿਗਿਆਨ ਵਿਸ਼ੇ ’ਤੇ ਵਿਸ਼ੇਸ਼ ਲੈਕਚਰ PPNJ0703202012ਆਯੋਜਿਤ ਕੀਤਾ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮਾਜ ਵਿਗਿਆਨ ਵਿਭਾਗ ’ਚ ਸਹਾਇਕ ਪ੍ਰੋਫੈਸਰ ਡਾ. ਨਿਰਮਲਾ ਦੇਵੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
              ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਿਸ਼ੇਸ਼ ਲੈਕਚਰ ਦੀ ਪ੍ਰਧਾਨਗੀ ਕੀਤੀ।ਲੈਕਚਰ ਦਾ ਆਗਾਜ਼ ਕਾਲਜ ਸ਼ਬਦ ਗਾਇਨ ਨਾਲ ਹੋਇਆ।ਪ੍ਰੋਫੈਸਰ ਜਸਪ੍ਰੀਤ ਕੌਰ ਡੀਨ ਆਰਟਸ ਐਡ ਹੁਮੈਨੇਟੀਸ ਨੇ ਮੁੱਖ ਮਹਿਮਾਨ ਨੂੰ ਵਿਦਿਆਰਥੀਆਂ ਨਾਲ ਰੂਬਰੂ ਕਰਵਾਇਆ। ਡਾ. ਮਹਿਲ ਸਿੰਘ ਨੇ ਆਪਣੇ ਭਾਸ਼ਣ ’ਚ ਸਮਾਜ ’ਚ ਹੋ ਰਹੇ ਬਦਲਾਵਾਂ ਨੂੰ ਸਮਝਾਉਣ ਵਾਸਤੇ ਸਮਾਜ ਵਿਗਿਆਨ ਵਿਸ਼ੇ ਅਤੇ ਸਮਾਜ ਵਿਗਿਆਨੀਆਂ ਦੀ ਭੂਮਿਕਾ ਨੂੰ ਅਹਿਮ ਦੱਸਿਆ।
ਡਾ. ਨਿਰਮਲਾ ਦੇਵੀ ਨੇ ਸਮਾਜ ਵਿਗਿਆਨ ਦੀਆਂ ਮੁੱਖ ਧਾਰਨਾਵਾਂ ’ਤੇ ਚਾਨਣਾ ਪਾਉਂਦਿਆਂ ਇਸ ਵਿਸ਼ੇ ਨਾਲ ਸਬੰਧਿਤ ਰੋਜਗ਼ਾਰ ਅਵਸਰਾਂ ਦੀ ਜਾਣਕਾਰੀ ਦਿੱਤੀ।ਡਾ. ਸੁਖਬੀਰ ਸਿੰਘ ਸਮਾਜ ਵਿਗਿਆਨ ਵਿਭਾਗ ਨੇ ਧੰਨਵਾਦੀ ਭਾਸ਼ਣ ’ਚ ਦੱਸਿਆ ਕਿ ਵਿਦਿਆਰਥੀਆਂ ਨੂੰ ਰੋਜਗ਼ਾਰ ਪ੍ਰਾਪਤ ਕਰਨ ਦੀ ਭਰਪੂਰ ਜਾਣਕਾਰੀ ਦਿੱਤੀ ਜਾਂਦੀ ਹੈ।ਮੰਚ ਦਾ ਸੰਚਾਲਨ ਪ੍ਰੋਫੈਸਰ ਜਸਮੇਲ ਸਿੰਘ ਨੇ ਕੀਤਾ।
               ਇਸ ਮੌਕੇ ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਪਰਮਿੰਦਰ ਸਿੰਘ, ਪ੍ਰੋ: ਭੁਪਿੰਦਰ ਸਿੰਘ, ਪ੍ਰੋ: ਵਿਜੈ ਬਰਨਾਡ, ਪ੍ਰੋ: ਬਲਜੀਤ ਸਿੰਘ, ਪ੍ਰੋ: ਜਸਦੀਪ ਸਿੰਘ, ਪ੍ਰੋ: ਸੌਰਭ ਮੇਘ ਤੇ ਹਰਸ਼ ਸਲਾਰੀਆ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …