ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ
ਗਿਆ।ਪਲੇਸਮੈਂਟ ਮੌਕੇ ਪੁੱਜੇ ਆਈ.ਡੀ.ਬੀ.ਆਈ ਬੈਂਕ, ਕੋਚਰ ਇਨਫ਼ੋਟੈਕ ਲਿਮਟਿਡ ਅਤੇ ਆਈ.ਸੀ.ਆਈ.ਸੀ.ਆਈ ਬੈਂਕ ਵਲੋਂ ਸਾਲ 2020 ’ਚ ਪਾਸ ਹੋਣ ਵਾਲੇ ਵੱਖ-ਵੱਖ ਖੇਤਰਾਂ ’ਚ ਗਰੈਜੂਏਟ ਵਿਦਿਆਰਥੀਆਂ ਦੀ ਚੋਣ ਕੀਤੀ ਗਈ।ਇਹ ਪੂਰੀ ਚੋਣ ਪ੍ਰਕਿਰਿਆ ਪ੍ਰੀ ਪਲੇਸਮੈਂਟ ਟਾਕ, ਗਰੁੱਪ ਡਿਸਕਸ਼ਨ ਅਤੇ ਐਚ.ਆਰ ਇੰਟਰਵਿਊ ’ਤੇ ਅਧਾਰਿਤ ਸੀ।
ਇਸ ਮੌਕੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਅਤੇ ਪਲੇਸਮੈਂਟ ਟੀਮ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਆਈ.ਡੀ.ਬੀ.ਆਈ ਬੈਂਕ ਨੇ 10, ਕੋਚਰ ਇਨਫੋਟੈਕ ਲਿਮਟਿਡ ਨੇ 35 ਅਤੇ ਆਈ.ਸੀ.ਆਈ.ਸੀ ਆਈ. ਬੈਂਕ ਨੇ 14 ਵਿਦਿਆਰਥੀਆਂ ਦੀ ਚੋਣ ਕੀਤੀ ਹੈ।
ਉਨਾਂ ਨੇ ਟ੍ਰੇਨਿੰਗ ਐਂਡ ਪਲੇਸਮੈਂਟ ਸੈਲ ਦੇ ਡਾਇਰੈਕਟਰ ਹਰਭਜਨ ਸਿੰਘ ਰੰਧਾਵਾ ਦੀ ਸ਼ਲਾਘਾ ਕੀਤੀ।ਇਸ ਸਮਾਗਮ ਦੇ ਤਾਲਮੇਲ ’ਚ ਡਾ. ਅਨੂਰੀਤ ਕੌਰ ਸਹਾਇਕ ਪਲੇਸਮੈਂਟ ਡਾਇਰੈਕਟਰ, ਪਲੇਸਮੈਂਟ ਕੋਆਰਡੀਨੇਟਰ ਪ੍ਰੋ: ਰਵੀ ਪਟਨੀ, ਪ੍ਰੋ: ਗੁਨੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਪਲੇਸਮੈਂਟ ਕੋਆਰਡੀਨੇਟਰਾਂ ਨੇ ਜ਼ੋਰਦਾਰ ਭੂਮਿਕਾ ਨਿਭਾਈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media