Tuesday, November 24, 2026

ਮੇਅਰ ਨੇ ਵਾਰਡ ਨੰ. 69 ‘ਚ ਟਿਊਬਵੈਲ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 69 ਦੇ ਇਲਾਕਾ ਭਾਈ ਵੀਰ ਸਿੰਘ ਕਾਲੋਨੀ ਮੂਲੇ ਚੱਕ PPNJ0703202017ਵਿਖੇ ਰਿਗ ਬੋਰ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਮੇਅਰ ਰਿੰਟੂ ਨੇ ਕਿਹਾ ਕਿ ਵਿਕਾਸ ਪੱਖੋਂ ਪਿਛੜ ਗਏ ਇਲਾਕਿਆਂ ਵਿਚ ਹਰ ਤਰ੍ਹਾਂ ਦੀਆਂ ਮੁੱਢਲੀ ਸਹੁਲਤਾਂ ਮੁਹੱਈਆ ਕਰਵਾਉਣ ਲਈ ਮੌਜੂਦਾ ਕਾਂਗਰਸ ਸਰਕਾਰ ਵਚਨਬੱਧ ਹੈ ਅਤੇ ਕੋਈ ਵੀ ਗਲੀ, ਮਹੁੱਲਾ ਤੇ ਬਜ਼ਾਰ ਵਿਕਾਸ ਤੋਂ ਵਾਂਝਿਆਂ ਨਹੀਂ ਰਹਿਣ ਦਿੱਤਾ ਜਾਵੇਗਾ।
              ਇਸ ਮੌਕੇ ਸ਼੍ਰੀਮਤੀ ਰੀਨਾ ਚੋਪੜਾ ਕੌਂਸਲਰ, ਵਿਕਾਸ ਸੋਨੀ ਕੌਂਸਲਰ, ਮਹੇਸ਼ ਖੰਨਾ ਕੌਂਸਲਰ, ਪਰਮਜੀਤ ਸਿੰਘ ਚੋਪੜਾ, ਸੁਖਵੰਤ ਸਿੰਘ, ਰਮਨ ਕੁਮਾਰ, ਵਿਜੈ ਕੁਮਾਰ, ਹਰਜੀਤ ਸਿੰਘ, ਦਲਬੀਰ ਸਿੰਘ, ਸਤਨਾਮ ਸਿੰਘ ਡੀਪੂ ਵਾਲੇ, ਰਜਨੀ, ਅਮਨਦੀਪ ਸਿੰਘ, ਪਰਮਿੰਦਰ ਸਿਘ ਅਤੇ ਕਾਫੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …