Sunday, June 21, 2026

ਵਿੱਤ ਅਤੇ ਠੇਕਾ ਕਮੇਟੀ ਵਲੋਂ 7.30 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਵਿੱਤ ਅਤੇ ਠੇਕਾ ਕਮੇਟੀ ਮੀਟਿੰਗ ਹੋਈ।ਜਿਸ ਵਿਚ PPNJ0703202018ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਿਸ ਕੁਮਾਰ, ਕਮੇਟੀ ਮੈਂਬਰ ਕੌਸਲਰ ਗੁਰਜੀਤ ਕੌਰ ਤੇ ਦਮਨਦੀਪ ਸਿੰਘ ਕੌਂਸਲਰ ਸ਼ਾਮਿਲ ਹੋਏ।
             ਮੇਅਰ ਰਿੰਟੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਲਗਭਗ 7.30 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਜਿਨ੍ਹਾਂ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਿਰਮਾਣ, ਟ੍ਰੈਫਿਕ ਸਿਗਨਲਾਂ ਦੀ ਦੇਖ-ਰੇਖ, ਸ਼ਹਿਰ ਵਿੱਚ ਐਡਵਰਟਾਇਜ਼ਮੈਂਟ ਅਧਿਕਾਰ, ਗੁਮਾਨਪੁਰਾ ਵਿਖੇ ਸਲਾਟਰ ਹਾਊਸ ਨੂੰ ਆਧੁਨਿਕ ਰੂਪ ਦੇਣ ਆਦਿ ਦੇ ਕੰਮ ਸ਼ਾਮਲ ਹਨ।ਮੇਅਰ ਨੇ ਕਿਹਾ ਕਿ ਪਹਿਲਾਂ ਵੀ ਸਮੁੱਚੇ ਸ਼ਹਿਰ ਦੇ ਵਿਕਾਸ ਲਈ ਵਿੱਤ ਅਤੇ ਠੇਕਾ ਕਮੇਟੀ ਵਲੋਂ ਕਰੋੜਾਂ ਰੁਪਏ ਦੇ ਕੰਮ ਪਾਸ ਕੀਤੇ ਗਏ ਸਨ।ਜਿਸ ਤਹਿਤ ਤਕਰੀਬਨ ਹਰ ਵਾਰਡ ਵਿੱਚ ਕੰਮ ਚਲ ਰਹੇ ਹਨ। ਉਹਨਾ ਨੇ ਕਿਹਾ ਕਿ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾਣ ਦੇ ਇਲਾਵਾ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਨੂੰ ਵੀ ਟੈਕਸਾਂ ਦੀ ਉਗਰਾਹੀ ਦੇ ਟੀਚੇ ਹਰ ਹਾਲਤ ਵਿਚ ਪੂਰੇ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …