Tuesday, November 24, 2026

ਕਰੋਨਾ ਵਾਇਰਸ ਦੇ ਨਾਂ ‘ਤੇ ਹੋ ਰਹੀ ਹੈ ਲੁੱਟ ‘ਤੇ ਸਮਰਾਲਾ ਪ੍ਰਸ਼ਾਸਨ ਚੁੱਪ – ਦਿਆਲਪੁਰਾ

ਸਮਰਾਲਾ, 7 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਕਰੋਨਾ ਵਾਇਰਸ ਦੇ ਨਾਂ ‘ਤੇ ਸਾਰੇ ਮੁਲਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ।ਇਸ ਨੂੰ ਕੰਟਰੋਲ ਕਰਨ ਜਾਂ Jagtar Dialpuraਇਸ ਦੇ ਇਲਾਜ ਲਈ ਸਾਰੇ ਮੁਲਕਾਂ ਦੀਆਂ ਸਰਕਾਰਾਂ ਵੀ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ।ਪਰ ਕਈ ਦੁਕਾਨਦਾਰਾਂ ਵਲੋਂ ਇਸ ਨੂੰ ਕਮਾਈ ਦਾ ਜ਼ਰੀਆ ਬਣਾਇਆ ਜਾ ਰਿਹਾ ਹੈ।ਵਿਧਾਨ ਸਭਾ ਹਲਕੇ ਸਮਰਾਲੇ ‘ਚ ਵਿਕ ਰਹੇ ਮਾਸਕ ਤਿੰਨ ਤੋਂ ਚਾਰ ਗੁਣਾ ਮਹਿੰਗੇ ਰੇਟ ‘ਤੇ ਵੇਚੇ ਜਾ ਰਹੇ ਹਨ। ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਮਾਮਲਾ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਸਕੂਲ ਮਾਸਕ ਪਾ ਕੇ ਆਉਣ।ਇਹ ਮਾਸਕ ਮਹਿੰਗੇ ਭਾਅ ਵੇਚ ਕੇ ਦੁਕਾਨਦਾਰ ਲੋਕਾਂ ਦੀ ਇਸ ਮਜ਼ਬੂਰੀ ਦਾ ਨਜਾਇਜ਼ ਫਾਇਦਾ ਉਠਾ ਰਹੇ ਹਨ।ਪਰ ਸਮਰਾਲਾ ਪ੍ਰਸ਼ਾਸਨ ਕੁੰਭਕਰਨੀ ਨੀਂਦਰ ਸੁੱਤਾ ਪਿਆ ਹੈ।ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਇਸ ਪਾਸੇ ਤੁਰੰਤ ਧਿਆਨ ਦੇਵੇ।ਜੇਕਰ ਉਚਿਤ ਕਾਰਵਾਈ ਨਾ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਵਲੋਂ ਵੱਡਾ ਸੰਘਰਸ਼ ਵਿਢਿਆ ਜਾਵੇਗਾ।
              ਇਸ ਮੌਕੇ ਸੁਖਵਿੰਦਰ ਸਿੰਘ ਗਿੱਲ ਮਾਛੀਵਾੜਾ, ਪ੍ਰਵੀਨ ਮੱਕੜ, ਕਸ਼ਮੀਰੀ ਲਾਲ ਸਮਰਾਲਾ, ਮੇਜਰ ਸਿੰਘ ਬਾਲਿਉਂ, ਲਵਦੀਪ ਲਵੀ, ਪ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ ਦਿਆਲਪੁਰਾ, ਯਾਦਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਗੋਸਲਾਂ, ਦਲਵੀਰ ਸਿੰਘ ਗਗੜਾ, ਮਨਪ੍ਰੀਤ ਸਿੰਘ ਰਿਆਤ, ਕਰਮ ਸਿੰਘ ਬੌਂਦਲੀ, ਦਰਸ਼ਨ ਸਿੰਘ ਸਮਰਾਲਾ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …