Thursday, July 16, 2026

ਛੱਤ ਡਿੱਗਣ ਨਾਲ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ, 3 ਜ਼ਖ਼ਮੀ

ਡਿਪਟੀ ਕਮਿਸ਼ਨਰ ਵਲੋਂ ਪੀੜਤ ਪਰਿਵਾਰ ਨੂੰ ਮਾਲੀ ਮਦਦ ਦਾ ਐਲਾਨ

ਲੌਂਗੋਵਾਲ, 8 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਦੀ ਵਾਰਡ ਨੰਬਰ 20 ਵਿੱਚ ਵਾਪਰੀ ਇਕ ਕਮਰੇ ਦੀ ਛੱਤ ਡਿੱਗਣ ਨਾਲ 4 ਜਣਿਆਂ ਦੀ ਮੌਤ PPNJ0803202008ਹੋ ਗਈ। ਜਦਕਿ ਉਸੇ ਪਰਿਵਾਰ ਦੇ 3 ਮੈਂਬਰ ਜ਼ਖ਼ਮੀ ਹੋ ਗਏ।ਮਰਨ ਵਾਲਿਆਂ ਵਿਚ ਦੀਪਕ ਪੁੱਤਰ ਬਲਬੀਰ ਚੰਦ, ਜਾਨਵੀ ਪਤਨੀ ਦੀਪਕ, ਉਨ੍ਹਾਂ ਦੇ ਦੋ ਬੱਚੇ ਨਵੀ ਅਤੇ ਭਵੀ ਸ਼ਾਮਲ ਹਨ।ਜ਼ਖ਼ਮੀਆਂ ਵਿੱਚ ਬਲਬੀਰ ਚੰਦ, ਕ੍ਰਿਸ਼ਨਾ ਦੇਵੀ ਅਤੇ ਰੇਖਾ ਦੇਵੀ ਸ਼ਾਮਲ ਹਨ।
            ਇਸ ਮੰਦਭਾਗੀ ਘਟਨਾ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਅਿਾਮ ਥੋਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਸੁਸਾਇਟੀ ਪਹਿਲ ਦੀ ਤਰਫੋਂ ਪੀੜਤ ਪਰਿਵਾਰ ਨੂੰ ਤੁਰੰਤ ਰਾਹਤ ਵਜੋਂ ਇੱਕ ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ।ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਇਲਾਵਾ ਐਨ.ਡੀ.ਆਰ.ਐਫ ਦੀਆਂ ਹਦਾਇਤਾਂ ਅਨੁਸਾਰ ਕੇਸ ਤਿਆਰ ਕੀਤਾ ਜਾਵੇਗਾ ਅਤੇ ਪੀੜਤ ਪਰਿਵਾਰ ਨੂੰ ਹੋਰ ਮੁਆਵਜ਼ਾ ਦਿਵਾਉਣ ਲਈ ਭੇਜਿਆ ਜਾਵੇਗਾ।
               ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਨੇ ਵੀ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਸੀਨੀਅਰ ਆਗੂ ਹਰਮਨ ਬਾਜਵਾ ਨੇ ਦੱਸਿਆ ਕਿ ਪੀੜਤ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ।ਸ਼੍ਰੀਮਤੀ ਦਾਮਨ ਅਤੇ ਹਰਮਨ ਦੀ ਵਲੋਂ ਸ਼੍ਰੀਮਤੀ ਸੁਰਿੰਦਰਜੀਤ ਕੌਰ ਬਾਜਵਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ।
              ਇਸ ਮੌਕੇ ਐਸ.ਡੀ.ਐਮ ਸ਼੍ਰੀਮਤੀ ਮਨਜੀਤ ਕੌਰ ਹੋਰਨਾਂ ਅਧਿਕਾਰੀਆਂ ਸਮੇਤ ਪੁੱਜੇ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।ਉਨ੍ਹਾਂ ਹਸਪਤਾਲ ਵਿਚ ਦਾਖਲ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਤੇ ਪ੍ਰਸ਼ਾਸਨ ਵਲੋਂ ਹਰੇਕ ਮਦਦ ਦਾ ਵਿਸ਼ਵਾਸ ਦਿਵਾਇਆ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …