Wednesday, June 24, 2026

ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮੀਟਿੰਗਾਂ ਤੇ ਮੈਂਬਰਸ਼ਿਪ ਮੁਹਿੰਮ ਜਾਰੀ

ਭੀਖੀ, 9 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮੀਟਿੰਗਾਂ ਦਾ ਸਿਲਸਿਲਾ ਅਤੇ ਮੈਂਬਰਸ਼ਿਪ ਮੁਹਿੰਮ ਲਗਾਤਾਰ ਜਾਰੀ PPNJ0903202001ਹੈ।ਇਸ ਮੁਹਿੰਮ ਤਹਿਤ ਨੇੜਲੇ ਪਿੰਡ ਧਲੇਵਾਂ ਵਿਖੇ ਓਮਪ੍ਰੀਤ ਸਿੰਘ ਕਮਾਂਡਰ ਅਤੇ ਮਲਕੀਤ ਸਿੰਘ ਦੀ ਅਗਵਾਈ ਹੇਠ ਪਿੰਡ ਵਾਲੇ ਡੇਰੇ ਵਿਚ ਸਮੂਹ ਵਰਕਰਾਂ ਅਤੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ।ਪਾਰਟੀ ਦੇ ਜਿਲ੍ਹਾ ਜਰਨਲ ਸੈਕਟਰੀ ਵਰਿੰਦਰ ਕੁਮਾਰ ਸੋਨੀ ਭੀਖੀ ਨੇ ਕਿਹਾ ਕਿ ਪੰਜਾਬ ਦੇ ਲੋਕ ਦਿੱਲੀ ਵਾਂਗ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਲਾਉਣ ਲਈ ਉਤਾਵਲੇ ਹੋਏ ਪਏ ਹਨ।ਮੀਟਿੰਗ ਵਿੱਚ ਆਏ ਹੋਏ ਲੋਕਾਂ ਨੂੰ ਸੋਨੀ ਵਲੋਂ ਪਾਰਟੀ ਦੇ ਨੰਬਰ ‘ਤੇ ਮਿਸਡ ਕਾਲ ਵੀ ਕਾਰਵਾਈ ਗਈ।
          ਇਸ ਮੌਕੇ ਤੇ ਸਿੰਕਦਰ ਸਿੰਘ ਕਮਾਂਡਰ ਭੀਖੀ, ਜੀਵਨ ਸਿੰਘ, ਜਗਜੀਤ ਸਿੰਘ, ਹਰਪਾਲ ਸਿੰਘ, ਸੁਖਚੈਨ ਸਿੰਘ, ਜਗਜੀਵਨ ਸਿੰਘ, ਜੁਗਰਾਜ ਸਿੰਘ, ਸੰਦੀਪ ਸਿੰਘ, ਜਸਰਾਜ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …