ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੰਧੂ) – ਹੌਲੇ-ਮੁਹੱਲੇ ਦੇ ਸੁੱਭ ਅਵਸਰ ਤੇ ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਵਿਖੇ ਸਰਕਾਰੀ ਸਿਵਲ ਹਸਪਤਾਲ
ਅਜਨਾਲਾ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਇਲਾਕਾ ਨਿਵਾਸੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਵਿਰਕ ਨੇ ਕਿਹਾ ਕਿ ਖੂਨਦਾਨ ਇੱਕ ਅਜਿਹਾ ਦਾਨ ਹੈ ਜੋ ਕਦੇ ਵੀ ਅਜਾਈਂ ਨਹੀਂ ਜਾਂਦਾ।ਇੱਕ ਵਿਅਕਤੀ ਦੇ ਖੂਨ ਨਾਲ ਦੂਸਰੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸੱਕਦੀ ਹੈ।ਹਸਪਤਾਲ ਦੀ ਟੀਮ ਨੇ ਦਾਨ ਦੇ ਰੂਪ ਵਿੱਚ ਦਿੱਤੇ ਜਾਣ ਵਾਲੇ ਖੂਨ ਦੇ ਇਸਤੇਮਾਲ ‘ਤੇ ਰੌਸ਼ਨੀ ਪਾਈ।ਉਨਾਂ ਕਿਹਾ ਕਿ ਖੂਨ ਦੀ ਲੋੜ ਪੈਣ ‘ਤੇ ਹਸਪਤਾਲ ਦੇ ਡਾਕਟਰਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ।ਡਾਇਰੈਕਟਰ ਤੇਜਬੀਰ ਸਿੰਘ ਵਿਰਕ ਨੇ ਖੂਨਦਾਨੀਆਂ ਰਿਫਰੈਸ਼ਮੈਂਟ ਤੇ ਪ੍ਰਸ਼ੰਸ਼ਾ ਪੱਤਰ ਵੰਡੇ।
ਇਸ ਮੌਕੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਹਿਯੋਗੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਮੈਡਮ ਗੁਲਸ਼ਨ ਅਰੋੜਾ ਹਰਕੰਵਲਪਾਲ, ਬਲਜੀਤ ਕੌਰ, ਕੁਲਵਿੰਦਰ ਕੌਰ, ਅਮਨਜੀਤ ਕੌਰ ਅਤੇ ਸਾਗਰਜੀਤ ਸਿੰਘ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media