ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨਾਲ
ਇਤਿਹਾਸਕ ਰਾਮ ਬਾਗ ਕੰਪਨੀ ਬਾਗ ਵਿਖੇ ਰੋਜਾਨਾ ਹਜਾਰਾਂ ਦੀ ਗਿਣਤੀ ‘ਚ ਸੈਰ ਕਰਨ ਆਉਣ ਵਾਲੇ ਸ਼ਹਿਰੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਕੰਪਨੀ ਬਾਗ ਦੀ ਸਾਫ-ਸਫਾਈ ਦਾ ਪ੍ਰਬੰਧ ਸਹੀ ਨਾ ਹੋਣ ਬਾਰੇ ਦੱਸਿਆ ਤਾਂ ਮੇਅਰ ਰਿੰਟੂ ਤੇ ਚੇਅਰਮੈਨ ਬੱਸੀ ਨੇ ਬਾਗ ਦਾ ਚੱਕਰ ਲਗਾ ਕੇ ਇੱਥੇ ਹੋਣ ਵਾਲੇ ਵਿਕਾਸ ਦੇ ਕੰਮਾਂ ਦਾ ਜਾਇਜਾ ਲਿਆ।ਉਨਾਂ ਨੇ ਲੋਕਾਂ ਨਾਲ ਮਿਲ ਕੇ ਚਾਹ ਵੀ ਪੀਤੀ।ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕੰਪਨੀ ਬਾਗ ਦੀ ਨੁਹਾਰ ਬਦਲੀ ਜਾਵੇਗੀ ਤੇ ਸਾਫ-ਸਫਾਈ ਦੇ ਉਚੇਚੇ ਪ੍ਰਬੰਧ ਕੀਤੇ ਜਾਣਗੇ।ਨਗਰ ਨਿਗਮ ਵਲੋਂ ਕੰਪਨੀ ਬਾਗ ਵਿਖੇ ਜੋਗਿੰਗ ਟਰੈਕ ਅਤੇ ਸਪੋਰਟਸ ਪਾਰਕ ਦਾ ਨਿਰਮਾਣ ਕੀਤਾ ਜਾਵੇਗਾ।ਬੈਡਮਿੰਟਨ ਖੇਡਣ ਲਈ ਪੱਕੇ ਟਰੈਕ ਬਣਾਏ ਜਾਣਗੇ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media