
ਫਾਜਿਲਕਾ, 5 ਅਕਤੂਬਰ (ਵਿਨੀਤ ਅਰੋੜਾ) – ਰੋਡਵੇਜ ਕਰਮਚਾਰੀ ਦਲ ਫਾਜਿਲਕਾ ਦੀ ਇੱਕ ਵਿਸ਼ੇਸ਼ ਬੈਠਕ ਦਲ ਦੇ ਰਾਜਸੀ ਪ੍ਰਧਾਨ ਫਤੇਹ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ । ਬੈਠਕ ਦੌਰਾਨ ਦਲ ਦੇ ਸਬ ਡੀਪੂ ਫਾਜਿਲਕਾ ਦੇ ਚੋਣ ਹੋਏ ਜਿਸ ਵਿੱਚ ਖੁਸ਼ਵਿੰਦਰ ਸਿੰਘ ਬਰਾੜ ਬੰਟੀ) ਨੂੰ ਦਲ ਦਾ ਪ੍ਰਧਾਨ ਅਤੇ ਜਸਪ੍ਰੀਤ ਸਿੰਘ ਨੂੰ ਉਪ ਪ੍ਰਧਾਨ ਨਿਯੁੱਕਤ ਕੀਤਾ ਗਿਆ।ਇਸ ਮੌਕੇ ਉੱਤੇ ਰਾਜਸੀ ਪ੍ਰਧਾਨ ਫਤੇਹ ਸਿੰਘ ਨੇ ਕਿਹਾ ਕਿ ਯੂਨੀਅਨ ਦੁਆਰਾ ਰੋਡਵੇਜ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਮੇਂ ਸਮੇਂ ਸਿਰ ਪੰਜਾਬ ਸਰਕਾਰ ਤੱਕ ਮੰਗਾਂ ਪਹੁੰਚਾਈਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ।ਇਸ ਮੌਕੇ ਉੱਤੇ ਉਨ੍ਹਾਂ ਨੇ ਨਵ ਨਿਯੁਕਤ ਪ੍ਰਧਾਨ ਅਤੇ ਉਪਪ੍ਰਧਾਨ ਨੂੰ ਵਧਾਈ ਦਿੰਦੇ ਹੋਏ ਨਵੀਂ ਕਾਰਜਕਾਰਿਣੀ ਬਣਾਉਣ ਦੇ ਅਧਿਕਾਰ ਪ੍ਰਦਾਨ ਕੀਤੇ।ਨਵ-ਨਿਯੁੱਕਤ ਪ੍ਰਧਾਨ ਖੁਸ਼ਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਉਹ ਦਲ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਣਗੇ।ਇਸ ਬੈਠਕ ਵਿੱਚ ਸ. ਸ਼ਮਿੰਦਰ ਸਿੰਘ, ਅਰੂਣ ਕੁਮਾਰ (ਪਿੰਕੀ), ਇੰਸਪੇਕਟਰ ਜੀਵਨ ਸਿੰਘ, ਭਜਨ ਸਿੰਘ, ਮਨੋਹਰ ਸਿੰਘ, ਬਲਬੀਰ ਸਿੰਘ ਤੋਂ ਇਲਾਵਾ ਡਿਊਟੀ ਕਰਲਕ ਮਨੀਸ਼ ਕੁਮਾਰ ਆਦਿ ਵਿਸ਼ੇਸ਼ ਰੂਪ ਨਾਲ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media