2.5 ਲੱਖ ਰੁਪਏ ਹੋਰ ਦੇਣ ਦਾ ਕੀਤਾ ਐਲਾਨ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਲਾਈਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵੱਲੋਂ ਰਣਜੀਤ ਐਵੀਨਿਊ ਵਿਖੇ ਇਕ ਸਮਾਗਮ ਦਾ
ਆਯੋਜਨ ਕੀਤਾ ਗਿਆ ਜਿਸ ਵਿੱਚ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਲਾਈਨਜ਼ ਕਲੱਬ ਵੱਲੋਂ ਲੋਕਾਂ ਦੀਆਂ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਲਈ 2.5 ਲੱਖ ਰੁਪਏ ਦਾ ਚੈਕ ਲਾਇਨਜ਼ ਕਲੱਬ ਪ੍ਰਧਾਨ ਬਲਜੀਤ ਸਿੰਘ ਜੰਮੂ, ਹਸਪਤਾਲ ਪ੍ਰੋਜੈਕਟ ਇੰਚਾਰਜ਼ ਲਇਨ ਨਰਿੰਦਰ ਸਿੰਘ ਨੂੰ ਭੇਟ ਕੀਤਾ।
ਸੋਨੀ ਨੇ ਕਿਹਾ ਕਿ ਲਾਈਨਜ਼ ਕਲੱਬ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸੰਸਥਾ ਵਲੋਂ ਗਰੀਬ ਲੋਕਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕੀਤੇ ਜਾ ਰਹੇ ਹਨ।ਉਕਤ ਸੰਸਥਾ ਵੱਲੋਂ ਲੋੜਵੰਦਾਂ ਲਈ ਮੈਡੀਕਲ ਕੈਂਪ, ਦਿਵਆਂਗ ਵਿਅਕਤੀਆਂ ਨੂੰ ਸਹਾਇਤਾ ਉਪਕਰਨ ਅਤੇ ਲੋੜਵੰਦ ਵਿਅਕਤੀਆਂ ਦੇ ਅੱਖਾਂ ਦੇ ਆਪਰੇਸ਼ਨ ਵੀ ਕਰਵਾਏ ਜਾਂਦੇ ਹਨ।ਸੰਸਥਾ ਵੱਲੋਂ ਵਾਤਾਵਰਣ ਨੂੰ ਬਚਾਉਣ ਲਈ ਪੌਦੇ ਵੀ ਲਗਾਏ ਜਾ ਰਹੇ ਹਨ।ਉਨ੍ਹਾਂ ਨੇ ਲਾਈਨਜ਼ ਕਲੱਬ ਨੂੰ ਗਰੀਬਾਂ ਦੀ ਭਲਾਈ ਕਰਨ ਲਈ 2.5 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਕੌਂਸਲਰ ਮਹੇਸ਼ ਖੰਨਾ, ਕੌਂਸਲਰ ਵਿਕਾਸ ਸੋਨੀ, ਪਰਮਜੀਤ ਚੋਪੜਾ, ਕਮਲ ਪਹਿਲਵਾਨ, ਹਰਦੀਪ ਸਿੰਘ, ਐਸ.ਐਸ ਮੱਲੀ, ਲਾਇਨ ਜੇ.ਐਸ ਦੁਆ, ਲਾਇਨ ਜੇ.ਐਸ ਨਾਗਪਾਲ. ਲ਼ਾਇਨ ਗੁਰਪਾਲ ਸਿੰਘ ਮਠਾਰੂ, ਲਾਇਨ ਜਸਵਿੰਦਰ ਸਿੰਘ ਮਰਵਾਹਾ ਵੀ ਹਾਜ਼ਰ ਸਨ।
Punjab Post Daily Online Newspaper & Print Media